ਲੁਧਿਆਣਾ (ਰਾਜ): ਸਦਰ ਇਲਾਕੇ ਵਿਚ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਮਗਰੋਂ ਸਕੂਲ ਪ੍ਰਸ਼ਾਸਨ ਸਮੇਤ ਪੁਲਸ ਵਿਭਾਗ ਨੂੰ ਵੀ ਭਾਜੜਾਂ ਪੈ ਗਈਆਂ ਹਨ। ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਸਕੂਲ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Positive News: ਅੱਜ ਖਾਤਿਆਂ 'ਚ ਆਉਣਗੇ ਪੈਸੇ; PM ਮੋਦੀ ਦਾ ਕਿਸਾਨਾਂ ਨੂੰ ਤੋਹਫ਼ਾ
ਜਾਣਕਾਰੀ ਮੁਤਾਬਕ ਸਕੂਲ ਪ੍ਰਿੰਸੀਪਲ ਦੀ E-Mail ID 'ਤੇ ਕਿਸੇ ਨੇ ਧਮਕੀ ਭੇਜੀ ਹੈ। ਇਸ ਵਿਚ ਕਿਹਾ ਗਿਆ ਹੈ ਕਿ 5 ਅਕਤੂਬਰ ਨੂੰ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਉੱਧਰ, ਪੁਲਸ ਨੇ E-Mail ID ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਉਹ ਮੇਲ ਇਕ ਮੋਬਾਈਲ ਤੋਂ ਭੇਜੀ ਗਈ ਹੈ, ਜਿਸ ਦਾ ਨੰਬਰ ਬਿਹਾਰ ਦਾ ਹੈ। ਫ਼ਿਲਹਾਲ ਕੋਈ ਪੁਲਸ ਅਧਿਕਾਰੀ ਕੁਝ ਕਹਿਣ ਲਈ ਤਿਆਰ ਨਹੀਂ ਹੈ। ਪੁਲਸ ਦਾ ਮੰਨਣਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਵੀ ਹੋ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੀਚਰ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰ ਮੰਗੇ 20 ਲੱਖ, ਕੇਸ ਦਰਜ
NEXT STORY