ਅੰਮ੍ਰਿਤਸਰ : ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਈ ਤਲਖੀ ਦਰਮਿਆਨ ਬੀ. ਐੱਸ. ਐੱਫ. (ਬਾਰਡਰ ਸਕਿਓਰਿਟੀ ਫੋਰਸ) ਨੇ ਕਿਸਾਨਾਂ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਬੀ. ਐੱਸ. ਐੱਫ. ਨੇ ਕਿਸਾਨਾਂ ਨੂੰ ਆਖਿਆ ਹੈ ਕਿ ਤਾਰੋਂ ਪਾਰ ਵਾਲੀ ਫਸਲ ਦੋ ਦਿਨਾਂ ਦੇ ਅੰਦਰ ਅੰਦਰ ਵੱਢ ਲਈ ਜਾਵੇ। ਬਕਾਇਦਾ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ ਅੰਦਰ ਤਾਰੋਂ ਪਾਰ ਵਾਲੀਆਂ ਆਪਣੀਆਂ ਫਸਲਾਂ ਦੀ ਵਾਢੀ ਕਰਨ ਅਤੇ ਤੂੜੀ ਬਨਾਉਣ ਲਈ ਆਖਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਦੋ ਦਿਨ ਬਾਅਦ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਜਾਣਗੇ। ਲਿਹਾਜ਼ਾ ਕਿਸਾਨ ਦੋ ਦਿਨਾਂ ਦੇ ਅੰਦਰ ਆਪਣੀਆਂ ਫਸਲਾਂ ਸੰਭਾਲ ਲੈਣ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਅੱਤਵਾਦੀਆਂ ਦੇ ਹਮਲੇ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਹੈ। ਮ੍ਰਿਤਕਾਂ ਵਿੱਚ ਜ਼ਿਆਦਾਤਰ ਸੈਲਾਨੀ ਸਨ। ਅੱਤਵਾਦੀ ਦੀਆਂ ਇਸ ਕਾਇਰਾਨਾ ਹਰਕਤ ਤੋਂ ਬਾਅਦ ਪੂਰੇ ਦੇਸ਼ ਵਿਚ ਗੁੱਸੇ ਦੀ ਲਹਿਰ ਹੈ ਦੇ ਦੁਨੀਆ ਭਰ ਵਿਚ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ। ਇਸ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਕੀਤਾ ਜਾਂਦਾ ਹਰ ਤਰ੍ਹਾਂ ਦਾ ਵਪਾਰ ਬੰਦ ਕਰ ਦਿੱਤਾ ਗਿਆ ਹੈ ਅਤੇ ਕਈ ਸਮਝੌਤੇ ਵੀ ਰੱਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪਾਕਿ ਵੱਲੋਂ ਕੀਤੀ ਜਾ ਰਹੀ ਸੀਜ਼ਫਾਇਰ ਦੀ ਉਲੰਘਣਾ
ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕੀਤੀ ਜਾ ਰਹੀ ਹੈ ਅਤੇ ਭਾਰਤੀ ਫੌਜੀਆਂ ਨੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਹੈ। ਫੌਜੀ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਗਿਆ ਹੈ। ਪਹਿਲਗਾਮ 'ਚ ਹੋਏ ਹਮਲੇ 'ਚ 26 ਨਾਗਰਿਕ ਮਾਰੇ ਗਏ ਸਨ। ਦੋਵਾਂ ਦੇਸ਼ਾਂ ਵਿਚਾਲੇ ਵਧੇ ਤਣਾਅ ਦੌਰਾਨ ਇਹ ਗੋਲੀਬਾਰੀ ਲਗਾਤਾਰ ਦੂਜੀ ਰਾਤ ਹੋਈ। ਪਾਕਿਸਤਾਨੀ ਫ਼ੌਜੀਆਂ ਨੇ ਵੀਰਵਾਰ ਰਾਤ ਨੂੰ ਵੀ ਐੱਲ.ਓ.ਸੀ. 'ਤੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ ਸੀ ਅਤੇ ਭਾਰਤ ਨੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਸੀ। ਇਕ ਸੂਤਰ ਨੇ ਕਿਹਾ ਕਿ 25-26 ਅਪ੍ਰੈਲ ਦੀ ਵਿਚਕਾਰਲੀ ਰਾਤ ਨੂੰ ਕਸ਼ਮੀਰ 'ਚ ਕੰਟਰੋਲ ਰੇਖਾ ਦੇ ਪਾਰ ਕਈ ਪਾਕਿਸਤਾਨ ਦੀਆਂ ਕਈ ਫ਼ੌਜੀ ਚੌਕੀਆਂ ਤੋਂ ਬਿਨਾਂ ਉਕਸਾਵੇ ਦੇ ਗੋਲੀਬਾਰੀ ਕੀਤੀ ਗਈ।'' ਉਨ੍ਹਾਂ ਕਿਹਾ ਕਿ ਫ਼ੌਜ ਦੇ ਜਵਾਨਾਂ ਨੇ ਜੰਗਬੰਦੀ ਦੀ ਉਲੰਘਣਾ ਦਾ ਮੂੰਹ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਭਾਜਪਾ 'ਚ 'ਭੂਚਾਲ', ਇਸ ਵੱਡੇ ਆਗੂ ਨੇ ਅਚਾਨਕ ਦਿੱਤਾ ਅਸਤੀਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਲਾਪਰਵਾਹੀ, ਫਾਟਕ ਖੁੱਲ੍ਹਾ ਤੇ ਉਪਰੋਂ ਆ ਗਈ ਟਰੇਨ
NEXT STORY