ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸਥਿਤ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀ. ਐੱਸ. ਐੱਫ. ਨੇ ਸਰਚ ਆਪਰੇਸ਼ਨ ਦੌਰਾਨ 2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਭਗ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਦੀ 136 ਬਟਾਲੀਅਨ ਦੇ ਜਵਾਨਾਂ ਨੇ ਫੈਸਿੰਗ ਦੇ ਕੋਲ ਪਾਕਿਸਤਾਨ ਵੱਲ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਫੈਸਿੰਗ ਵੱਲ ਵੱਧ ਰਹੇ ਤਸਕਰਾਂ ਨੂੰ ਲਲਕਾਰਿਆ ਤਾਂ ਉਹ ਵਾਪਸ ਭੱਜ ਗਏ।
ਇਸ ਦੌਰਾਨ ਅੱਜ ਸਵੇਰੇ ਜਦੋਂ ਬੀ. ਐੱਸ. ਐੱਫ. ਨੇ ਸਰਚ ਆਪਰੇਸ਼ਨ ਚਲਾਇਆ ਤਾਂ ਉਨ੍ਹਾਂ ਨੂੰ ਫੈਸਿੰਗ ਕੋਲੋਂ 2 ਕਿੱਲੋ ਹੈਰੋਇਨ ਮਿਲੀ ਜਿਹੜੀ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਸਰਹੱਦ 'ਚ ਸੁੱਟੀ ਗਈ ਸੀ। ਬੀ. ਐੱਸ. ਐੱਫ. ਵਲੋਂ ਅਜੇ ਵੀ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਮੋਗਾ: ਮਹਿਲਾ 'ਤੇ ਤਸ਼ੱਦਦ ਢਾਉਣ ਵਾਲਾ ਕਾਂਸਟੇਬਲ ਪਤੀ ਚੜ੍ਹਿਆ ਪੁਲਸ ਹੱਥੇ
NEXT STORY