ਤਰਨਤਾਰਨ (ਰਮਨ) : ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ 2 ਜਿਗਾਣਾ ਪਿਸਤੌਲ, 2 ਖਾਲੀ ਮੈਗਜ਼ੀਨ ਅਤੇ 50 ਜ਼ਿੰਦਾ ਰੌਂਦ ਬਰਾਮਦ ਕਰਨ ’ਚ ਸਫਲਤਾ ਪ੍ਰਾਪਤ ਹੋਈ ਹੈ ਜਿਸ ਦੇ ਸਬੰਧ ਵਿਚ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਖਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ ਨੂੰ ਇਕ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਡੱਲ ਵਿਚ ਸ਼ੇਰ ਸਿੰਘ ਪੁੱਤਰ ਜਸਵੰਤ ਸਿੰਘ ਦੇ ਖੇਤਾਂ ਵਿਚ ਤਿੰਨ ਪੀਲੇ ਰੰਗ ਦੇ ਪੈਕਟ ਸ਼ੱਕੀ ਹਾਲਾਤ ਦੌਰਾਨ ਡਿੱਗੇ ਹੋਏ ਹਨ, ਜਿਸ ਵਿਚ ਕੋਈ ਇਤਰਾਜ਼ਯੋਗ ਵਸਤੂ ਹੋਣ ਦੀ ਪੂਰੀ ਸੰਭਾਵਨਾ ਹੈ।
ਡੀ.ਐੱਸ.ਪੀ ਸੋਨੀ ਨੇ ਦੱਸਿਆ ਕਿ ਇਸ ਮਿਲੀ ਸੂਚਨਾ ਦੇ ਆਧਾਰ ਉਪਰ ਵਿਸ਼ੇਸ਼ ਟੀਮ ਦਾ ਗਠਨ ਕਰਦੇ ਹੋਏ ਬੀ.ਐੱਸ.ਐੱਫ ਦੇ ਨਾਲ ਸਾਂਝਾ ਆਪ੍ਰੇਸ਼ਨ ਪਿੰਡ ਡੱਲ ਵਿਚ ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਖੇਤਾਂ ਵਿਚ ਡਿੱਗੇ ਹੋਏ ਤਿੰਨ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕਰਦੇ ਹੋਏ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 2 ਜਿਗਾਣਾ ਪਿਸਤੌਲ, 2 ਖਾਲੀ ਮੈਗਜ਼ੀਨ ਅਤੇ 50 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਡੀ.ਐੱਸ.ਪੀ ਨੇ ਦੱਸਿਆ ਕਿ ਇਹ ਹਥਿਆਰ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿਚ ਕਿਸੇ ਸਮੱਗਲਰ ਵੱਲੋਂ ਮੰਗਵਾਏ ਗਏ ਹੋ ਸਕਦੇ ਹਨ, ਜਿਸ ਦੀ ਪੁਲਸ ਵੱਲੋਂ ਪਰਚਾ ਦਰਜ ਕਰਦੇ ਹੋਏ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
NEXT STORY