ਤਰਨਤਾਰਨ (ਮਿਲਾਪ) : ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਦੇ ਜਵਾਨਾਂ ਦੇ ਸਹਿਯੋਗ ਨਾਲ ਐੱਸ. ਟੀ. ਐੱਫ. ਦੀ ਟੀਮ ਨੇ ਤਿੰਨ ਤਸਕਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਤਸਕਰਾਂ ਦੇ ਕਬਜ਼ੇ 'ਚੋਂ 5 ਕਿੱਲੋ ਹੈਰੋਇਨ ਅਤੇ ਇਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਤਸਕਰਾਂ ਤੋਂ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਬੀ. ਐੱਸ. ਐੱਫ ਅਤੇ ਐੱਸ. ਟੀ. ਐੱਫ. ਵਲੋਂ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ ਭੂਰਾ ਵਾਸੀ ਕਰੀਮਪੁਰਾ (ਤਰਨਤਾਰਨ), ਬੋਹੜ ਸਿੰਘ ਅਤੇ ਮੇਜਰ ਸਿੰਘ ਦੇ ਰੂਪ ਵਿਚ ਹੋਈ ਹੈ।
ਸ਼ੱਕੀ ਹਾਲਤ 'ਚ ਵਿਅਕਤੀ ਦੀ ਮੌਤ, 4 ਘੰਟੇ ਬਾਅਦ ਹੋਈ ਸ਼ਨਾਖਤ
NEXT STORY