ਭਿੱਖੀਵਿੰਡ/ਖਾਲੜਾ (ਭਾਟੀਆ) - ਕਸਬਾ ਖਾਲੜਾ ਤੋਂ ਥੋੜੀ ਦੂਰ ਸਰਹੱਦੀ ਪਿੰਡ ਦੋਦੇ ਸੋਢੀਆਂ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਅਣਪਛਾਤੀ ਗੱਡੀ ਖੜ੍ਹੀ ਮਿਲੀ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਈਟੋਸ ਕੰਪਨੀ ਦੀ ਗੱਡੀ ਜਿਸ ਦਾ ਨੰ : ਪੀ.ਬੀ 01 ਬੀ 8518 ਦਾ ਪਤਾ ਲੱਗਣ ’ਤੇ ਖਾਲੜਾ ਪੁਲਸ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ
ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਾਲੜਾ ਦੇ ਐੱਸ.ਐੱਚ.ਓ ਬਲਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਹੀ ਕਿਸੇ ਵਿਅਕਤੀ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਇਕ ਅਣਪਛਾਤੀ ਗੱਡੀ ਉਨ੍ਹਾਂ ਦੇ ਪਿੰਡ ਦੋਦੇ ਸੋਢੀਆਂ ਵਿਖੇ ਖੜੀ ਹੈ। ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਉੁਕਤ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ
ਐੱਸ.ਐੱਚ.ਓ ਬਲਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਗੱਡੀ ਵਿੱਚ ਲੇਡੀਜ਼ ਪਰਸ ਬੱਚੇ ਦੇ ਕੱਪੜੇ ਅਤੇ ਇਕ ਕੱਚ ਦੀ ਗਲਾਸੀ ਅਤੇ ਗੱਡੀ ਦੀ ਆਰ. ਸੀ ਸਬੰਧਤ ਕਾਗਜ਼ ਵੀ ਬਰਾਮਦ ਕਰ ਲਏ ਗਏ ਹਨ।
ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ PM ਮੋਦੀ ਵੱਲੋਂ ਸਨਮਾਨ
NEXT STORY