ਅਜਨਾਲਾ (ਗੁਰਜੰਟ) - ਬੀਤੀ ਰਾਤ ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਗ੍ਰੰਥਗੜ੍ਹ ਦੇ ਨੇੜਿਓਂ ਬੀ. ਐੱਸ. ਐੱਫ਼. ਦੇ ਜਵਾਨਾਂ ਵੱਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੇ ਮੋਬਾਇਲ ਫੋਨ ’ਚੋਂ ਪਾਕਿਸਤਾਨੀ ਵ੍ਹਟਸਐਪ ਗਰੁੱਪ ਮਿਲਿਆ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਚਰਨਜੀਤ ਸਿੰਘ ਉਮਰ ਕਰੀਬ 26 ਸਾਲ ਪੁੱਤਰ ਗੁਰਨਾਮ ਸਿੰਘ ਵਾਸੀ ਦੂਰੀਆਂ ਨੇੜੇ ਗੱਗੋਮਾਹਲ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ: ਮਰਹੂਮ ਸਿੱਧੂ ਮੂਸੇਵਾਲਾ ਦੇ ਪਿਓ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ, ਦੱਸਿਆ ਇਸ ਗੈਂਗ ਦਾ ਮੈਂਬਰ
ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਰਾਤ 10.30 ਵਜੇ ਦੇ ਕਰੀਬ ਨਾਕੇ ਦੌਰਾਨ ਗ੍ਰੰਥਗੜ੍ਹ ਦੇ ਨਜ਼ਦੀਕ ਇਕ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਰੋਕਿਆ, ਜਿਸ ਦੀ ਪੁੱਛਗਿੱਛ ਕਰਨ ਤੋਂ ਬਾਅਦ ਉਸ ਦਾ ਮੋਬਾਇਲ ਚੈੱਕ ਕਰਨ ’ਤੇ ਉਸ ਵਿਚ ਪਾਕਿਸਤਾਨੀ ਵ੍ਹਟਸਐਪ ਗਰੁੱਪ ਮਿਲਿਆ। ਉਕਤ ਨੌਜਵਾਨ ਉਸ ਵ੍ਹਟਸਐਪ ਗਰੁੱਪ ਦਾ ਮੈਂਬਰ ਨਿਕਲਿਆ, ਬੀ. ਐੱਸ. ਐੱਫ. ਵੱਲੋਂ ਉਸ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਪੁਲਸ ਥਾਣਾ ਅਜਨਾਲਾ ਦੀ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਬਣਦੀ ਕਾਰਵਾਈ ਕਰਨ ਤੋਂ ਬਾਅਦ ਅਗਲੇਰੀ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ
ਪੰਜਾਬ-ਹਰਿਆਣਾ ਹਾਈਕੋਰਟ ਪੁੱਜਾ ਤਰਨਤਾਰਨ ਵਿਖੇ ਚਰਚ ’ਤੇ ਹੋਏ ਹਮਲੇ ਦਾ ਮਾਮਲਾ
NEXT STORY