ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਜਿੱਥੇ ਦੋ ਰੋਜ਼ਾ ਬਿਜਲੀ ਬੋਰਡ ਮੁਲਾਜ਼ਮਾਂ ਦੀ ਹੜਤਾਲ ਚੱਲ ਰਹੀ ਹੈ, ਉੱਥੇ ਹੀ ਬਲਾਕ ਬਮਿਆਲ ਅਧੀਨ ਆਉਂਦੇ ਪਿੰਡ ਜਨਿਆਲ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ। ਅੱਜ ਪਿੰਡ ਵਾਸੀਆਂ ਨੇ ਜਲਾਲੀ ਪੁਲ 'ਤੇ ਇਕੱਠੇ ਹੋ ਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜਤਾਇਆ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਪਿੰਡ ਵਿੱਚ ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਨਾ ਹੋਣ ਕਰਕੇ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਗਈ ਹੈ, ਘਰਾਂ ਵਿੱਚ ਹਨੇਰਾ ਛਾਇਆ ਹੋਇਆ ਹੈ ਅਤੇ ਇਨਵਰਟਰ ਵੀ ਪੂਰੀ ਤਰ੍ਹਾਂ ਡਿਸਚਾਰਜ ਹੋ ਚੁੱਕੇ ਹਨ। ਗਰਮੀ ਅਤੇ ਹੋਰ ਰੋਜ਼ਾਨਾ ਲੋੜਾਂ ਕਾਰਨ ਲੋਕਾਂ ਦਾ ਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
ਪਿੰਡ ਵਾਸੀਆਂ ਨੇ ਦੱਸਿਆ ਕਿ ਬਿਜਲੀ ਵਿਭਾਗ ਨੂੰ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਬਿਜਲੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਤੁਰੰਤ ਬਿਜਲੀ ਸਪਲਾਈ ਬਹਾਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਹੋਰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਤਹਿਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ 2 ਜਵਾਕਾਂ ਦੀ ਮੌਤ, 3 ਦੀ ਹਾਲਤ ਗੰਭੀਰ
NEXT STORY