ਅੰਮ੍ਰਿਤਸਰ (ਨੀਰਜ) - ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਰੋਕਣ ਲਈ ਰਾਜ ਸਰਕਾਰ ਵੱਲੋਂ ਗਠਿਤ ਕੀਤੀ ਗਈ ਸਪੈਸ਼ਲ ਟਾਸਕ ਫੋਰਸ ਅਤੇ ਬੀ. ਐੱਸ. ਐੱਫ਼. ਨੇ ਇਕ ਜੁਆਇੰਟ ਆਪ੍ਰੇਸ਼ਨ ਕਰ ਕੇ ਸਰਹੱਦੀ ਪਿੰਡ ਕਮਾਲਪੁਰਾ ਤੋਂ 15 ਕਰੋੜ ਰੁਪਏ ਤੋਂ ਜ਼ਿਆਦਾ ਦੀ ਕੀਮਤ ਦੀ ਹੈਰੋਇਨ ਜ਼ਬਤ ਕੀਤੀ ਹੈ। ਜਾਣਕਾਰੀ ਅਨੁਸਾਰ ਇਸ ਹੈਰੋਇਨ ਦੀ ਖੇਪ ਨੂੰ ਪਾਕਿਸਤਾਨੀ ਸਮੱਗਲਰਾਂ ਨੇ ਫੈਂਸਿੰਗ ਕੋਲ ਲੁਕਾਇਆ ਹੋਇਆ ਸੀ, ਜਿਸ ਨੂੰ ਡੀ. ਐੱਸ. ਪੀ. ਸਿਕੰਦਰ ਸਿੰਘ ਦੀ ਟੀਮ ਨੇ ਬੀ. ਐੱਸ. ਐੱਫ਼. ਦੀ ਮਦਦ ਨਾਲ ਟਰੇਸ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਰੇਡ ਕਰਨ ਗਈ ਐਕਸਾਈਜ਼ ਟੀਮ ’ਤੇ ਸ਼ਰਾਬੀ ਸਮੱਗਲਰਾਂ ਦਾ ਹਮਲਾ, ਪੁਲਸ ਕਰਮਚਾਰੀ ਦੀ ਪਾੜੀ ਵਰਦੀ
ਇਸ ਸਬੰਧੀ ਜਾਣਕਾਰੀ ਦਿੰਦ ਹੋਏ ਅਸਿਸਟੈਂਟ ਇੰਸਪੈਕਟਰ ਜਨਰਲ ਕੁਲਜੀਤ ਸਿੰਘ ਨੇ ਦੱਸਿਆ ਕਿ ਐੱਸ. ਟੀ. ਐੱਫ਼. ਨੇ 14 ਅਗਸਤ ਦੇ ਦਿਨ ਐੱਫ. ਆਈ. ਆਰ. ਨੰਬਰ 131 ਦਰਜ ਕੀਤੀ ਸੀ, ਜਿਸ ’ਚ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੀ ਨਿਸ਼ਾਨਦੇਹੀ ’ਤੇ ਇਹ ਖੇਪ ਫੜੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂ ਇਸ ਤਾਰੀਖ਼ ਤੱਕ ਜਮਾਂ ਕਰਵਾ ਸਕਦੇ ਨੇ ਪਾਸਪੋਰਟ
ਬਿਜਲੀ ਸਮਝੌਤਿਆਂ ’ਤੇ ਸਥਿਤੀ ਸਪੱਸ਼ਟ ਕਰੇ ਸੂਬਾ ਸਰਕਾਰ : ਅਮਨ ਅਰੋੜਾ
NEXT STORY