ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਸਰਹੱਦੀ ਖੇਤਰ ਦੇ ਲੋਕਾਂ ਦੇ ਬੁਨਿਆਦੀ ਹੱਕਾਂ ਲਈ ਬੇਸ਼ੱਕ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਰਕਾਰ ਅੱਗੇ ਪ੍ਰਸਤਾਵ ਰੱਖੇ ਗਏ ਹਨ ਪਰ ਸਰਹੱਦ ਤੋਂ ਪਾਰਲੀਆਂ ਜ਼ਮੀਨਾਂ ਵਾਲੇ ਕਿਸਾਨਾਂ ਲਈ ਵੱਖਰੀ ਪਾਲਸੀ ਬਣਾਉਣ ਦੀ ਬਹੁਤ ਲੋੜ ਹੈ। ਇਹ ਪ੍ਰਗਟਾਵਾ ਕਾਂਗਰਸ ਸਪੋਰਟ ਸੈੱਲ ਪੰਜਾਬ ਦੇ ਜਨਰਲ ਸਕੱਤਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਨੇ ਪੰਜਾਬ ਸਰਕਾਰ ਦੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਅੰਮ੍ਰਿਤਸਰ ਸਥਿਤ ਕੀਤੀ ਗਈ ਮੀਟਿੰਗ ਸਬੰਧੀ ਇਥੇ ਜਾਣਕਾਰੀ ਦਿੰਦਿਆਂ ਕੀਤਾ। ਸੁਖਰਾਜ ਸਿੰਘ ਕਾਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਸਿੱਧੂ ਨੂੰ ਸਰਹੱਦੀ ਖੇਤਰ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਾਉਦਿਆਂ ਦੱਸਿਆ ਗਿਆ ਹੈ ਕਿ ਸੀਮਾਵਰਤੀ ਖੇਤਰ ਦੇ ਲੋਕ ਸਰਕਾਰ ਦੀਆਂ ਬਹੁਤ ਸਾਰੀਆਂ ਭਲਾਈ ਸਕੀਮਾਂ ਤੋਂ ਹਾਲੇ ਵੀ ਵਾਂਝੇ ਚਲੇ ਆ ਰਹੇ ਹਨ। ਸਰਹੱਦੀ ਖੇਤਰ ਦੇ ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਬੁਨਿਆਦੀ ਢਾਂਚੇ ਡਾਵਾਂਡੋਲ ਹਨ, ਸਕੂਲਾਂ ਦੀਆਂ ਬਿਲਡਿੰਗਾਂ ਖਸਤਾਹਾਲਤ 'ਚ ਹੋਣ ਦੇ ਨਾਲ ਵਿਦਿਆਰਥੀਆਂ ਦੇ ਬੈਠਣ ਲਈ ਫਰਨੀਚਰ ਨਹੀਂ ਹੈ। ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਕਰਨ ਬੱਚਿਆਂ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ। ਖੇਤਰ ਦੇ ਪਿੰਡਾਂ 'ਚ ਪੀਣ ਵਾਲੇ ਸ਼ੁੱਧ ਪਾਣੀ ਦੀ ਢੁੱਕਵੀਂ ਵਿਵਸਥਾ ਨਹੀਂ ਹੈ ਜਿਸ ਕਰਕੇ ਗਰੀਬ ਤੱਬਕੇ ਦੇ ਲੋਕ ਅੱਜ ਵੀ ਦੂਸ਼ਿਤ ਪਾਣੀ ਪੀਣ ਨਾਲ ਕਈ ਬਿਮਾਰੀਆਂ ਦੀ ਜਕੜ ਆ ਰਹੇ ਹਨ। ਸਿਹਤ ਸਹੂਲਤਾਂ ਪੱਖੋਂ ਵੀ ਲੋਕ ਵਾਂਝੇ ਹਨ, ਕਿਉਂਕਿ ਇਸ ਖੇਤਰ 'ਚ ਜਿਥੇ ਵੱਡੇ ਸਰਕਾਰੀ ਹਸਪਤਾਲਾਂ ਦੀ ਘਾਟ ਹੈ ਉਥੇ ਹੀ ਮੌਜ਼ੂਦਾ ਸਮੇਂ ਦੌਰਾਨ ਪਿੰਡਾਂ 'ਚ ਸਰਕਾਰੀ ਡਿਸਪੈਸਰੀਆਂ ਤੋਂ ਲੋੜੀਦੀਂਆਂ ਦਵਾਂਈਆਂ ਨਾ ਮਿਲਣ ਕਰਕੇ ਲੋਕਾਂ ਨੂੰ ਸ਼ਹਿਰੀ ਖੇਤਰ ਦੇ ਹਸਪਤਾਲਾਂ 'ਚ ਮਾਨਸਿਕ ਤੇ ਆਰਥਿਕ ਤੌਰ 'ਤੇ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਕਾਲਾ ਗੰਡੀਵਿੰਡ ਨੇ ਦੱਸਿਆ ਕਿ ਉਨ੍ਹਾਂ ਦੇ ਸੁਝਾਵਾਂ ਅਤੇ ਮੰਗਾਂ ਨੂੰ ਕੈਬਨਿਟ ਮੰਤਰੀ ਸਿੱਧੂ ਵੱਲੋਂ ਗੌਰ ਨਾਲ ਸੁਣਿਆ ਗਿਆ ਅਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ। ਇਸ ਸਮੇਂ ਸਰਵਨ ਸਿੰਘ ਲਹੀਆਂ, ਹਰਪਾਲ ਸਿੰਘ ਨੌਸ਼ਹਿਰਾ, ਸੁਖਦੇਵ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਚਾਹਲ, ਲੱਖਾ ਸਿੰਘ, ਦਰਸ਼ਨ ਸਿੰਘ ਅਤੇ ਇਕਬਾਲ ਸਿੰਘ ਆਦਿ ਹਾਜ਼ਰ ਸਨ।
ਨਗਰ ਪੰਚਾਇਤ ਤਲਵੰਡੀ ਸਾਬੋ ਚੋਣ : 'ਆਪ' 15 ਵਾਰਡਾਂ 'ਚੋਂ ਸਿਰਫ 6 ਉਮੀਦਵਾਰ ਉਤਾਰ ਸਕੀ (ਤਸਵੀਰਾਂ)
NEXT STORY