ਅੰਮ੍ਰਿਤਸਰ- ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਈਮੇਲ ਰਾਹੀਂ ਧਮਕੀਆਂ ਦੇਣ ਵਾਲੇ ਮਾਮਲੇ ਵਿੱਚ ਅੱਜ ਦੋਵੇਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ ਜੁਡੀਸ਼ੀਅਲ ਕਸਟਡੀ ਵਿੱਚ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ। ਪੁਲਸ ਅਨੁਸਾਰ ਰਮਨਦੀਪ ਸਿੰਘ ਨੂੰ ਪਟਿਆਲਾ ਤੋਂ ਤੇ ਜਸਪ੍ਰੀਤ ਸਿੰਘ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ 'ਤੀ ਭਵਿੱਖਬਾਣੀ
ਦੋਵਾਂ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜ ਨੇ ਦੋਵਾਂ ਨੂੰ ਜੁਡੀਸ਼ਲ ਹਿਰਾਸਤ ਵਿੱਚ ਭੇਜ ਦਿੱਤਾ। ਐੱਸ. ਐੱਚ. ਓ. ਮੋਹਿਤ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੋਵਾਂ ਦੇ ਮੋਬਾਇਲ ਫੋਨਾਂ ਦੀ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਪਹਿਲੂਆਂ ਦੀ ਜਾਂਚ ਵੀ ਜਾਰੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀ ਤੋਂ ਰਾਹਤ ਪਾਉਣ ਲਈ ਦੋਸਤਾਂ ਨਾਲ ਨਹਿਰ 'ਚ ਨਹਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ
NEXT STORY