ਤਰਨਤਾਰਨ (ਰਮਨ ਚਾਵਲਾ)-ਡੰਗਰਾਂ ਵੱਲੋਂ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਦਾ ਉਲਾਂਬਾ ਦੇਣਾ ਇਕ ਵਿਅਕਤੀ ਨੂੰ ਇਨਾਂ ਜ਼ਿਆਦਾ ਮਹਿੰਗਾ ਪੈ ਗਿਆ ਕਿ ਮੁਲਜ਼ਮਾਂ ਵੱਲੋਂ ਕੀਤੀ ਗਈ ਮਾਰ-ਕੁਟਾਈ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀਆਂ ਦੋਨੋਂ ਲੱਤਾਂ ਇਲਾਜ ਦੌਰਾਨ ਡਾਕਟਰਾਂ ਨੂੰ ਕੱਟਣੀਆਂ ਪੈ ਗਈਆਂ। ਇਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਪੰਜ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਣਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਲੌਹਕਾ ਨੇ ਥਾਣਾ ਸਿਟੀ ਪੱਟੀ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 28 ਅਗਸਤ ਦੀ ਰਾਤ ਕਰੀਬ 8 ਵਜੇ ਜਦੋਂ ਉਹ ਅਤੇ ਉਸਦਾ ਚਾਚਾ ਬਲਵੰਤ ਸਿੰਘ ਪੁੱਤਰ ਗੁਰਚਰਨ ਸਿੰਘ ਆਪਣੇ-ਆਪਣੇ ਸਾਈਕਲਾਂ ’ਤੇ ਬਾਬਾ ਮਖਣੀ ਰਾਮ ਦੀ ਜਗ੍ਹਾ ’ਤੇ ਮੱਥਾ ਟੇਕਣ ਗਏ ਸੀ, ਜਿੱਥੇ ਉਸ ਨੇ ਵੇਖਿਆ ਕਿ ਉਸ ਵੱਲੋਂ ਲਗਾਏ ਹੋਏ ਬੂਟਿਆਂ ਦਾ ਡੰਗਰਾਂ ਅਤੇ ਬੱਕਰੀਆਂ ਨੇ ਨੁਕਸਾਨ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ- ਜਵਾਈ ਦਾ ਖੌਫ਼ਨਾਕ ਕਾਰਾ, ਸਹੁਰੇ ਪਰਿਵਾਰ ਘਰ ਆ ਕੇ ਕਰ ਗਿਆ ਵੱਡਾ ਕਾਂਡ
ਜਿੱਥੇ ਜਗ੍ਹਾ ਦੇ ਨੇੜੇ ਲੱਗਦੇ ਘਰਾਂ ਵਾਲੇ ਕੁਲਦੀਪ ਸਿੰਘ, ਜਗਦੀਪ ਸਿੰਘ ਪੁੱਤਰਾਨ ਅਜੀਤ ਸਿੰਘ ਨੂੰ ਉਸ ਨੇ ਉਲਾਂਬਾ ਦਿੱਤਾ ਕਿ ਤੁਹਾਡੇ ਡੰਗਰਾਂ ਅਤੇ ਬੱਕਰੀਆਂ ਨੇ ਮੇਰੇ ਲਾਏ ਹੋਏ ਬੂਟਿਆਂ ਦਾ ਨੁਕਸਾਨ ਕਰ ਦਿੱਤਾ ਹੈ, ਜੋ ਉਸਨੂੰ ਗਾਲੀ-ਗਲੋਚ ਕਰਦੇ ਹੋਏ ਆਪਣੇ ਘਰਾਂ ਨੂੰ ਚਲੇ ਗਏ। ਜਦ ਉਹ ਆਪਣੇ ਚਾਚਾ ਸਮੇਤ ਸਾਈਕਲਾਂ ਉਪਰ ਸਵਾਰ ਹੋ ਕੇ ਵਾਪਸ ਆਪਣੇ ਘਰ ਆਉਣ ਲੱਗੇ ਤਾਂ ਰਸਤੇ ’ਚ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦਾ ਚਾਚਾ ਬਲਵੰਤ ਸਿੰਘ ਡਰਦਾ ਮਾਰਾ ਆਪਣੇ ਸਾਈਕਲ ਤੋਂ ਉਥੋਂ ਭੱਜ ਗਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਲੱਤਾਂ, ਬਾਹਾਂ ਤੋਂ ਫੜ ਕੇ ਧੂਹ ਕੇ ਆਪਣੇ ਘਰ ਲੈ ਗਏ, ਜਿੱਥੇ ਜੋਬਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਉਸ ਨੂੰ ਬਾਹਾਂ ਤੋਂ ਫੜ ਲਿਆ ਅਤੇ ਬਾਕੀ ਤਿੰਨਾਂ ਵਿਅਕਤੀਆਂ ਨੇ ਆਪਣੇ ਆਪਣੇ ਦਸਤੀ ਹਥਿਆਰਾਂ ਨਾਲ ਉਸ ਨੂੰ ਜਾਨੋ ਮਾਰਨ ਦੀ ਨੀਅਤ ਨਾਲ ਉਸ ਉਪਰ ਲਗਾਤਾਰ ਵਾਰ ਕਰਨ ਲੱਗ ਪਏ ਤਾਂ ਉਹ ਬੇਹੋਸ਼ ਹੋ ਗਿਆ।
ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਉਸਦਾ ਚਾਚਾ ਬਲਵੰਤ ਸਿੰਘ ਆਪਣੇ ਨਾਲ ਹੋਰ ਪਿੰਡ ਵਾਸੀਆਂ ਨੂੰ ਲੈ ਕੇ ਉਸਦੀ ਭਾਲ ਕਰਦੇ ਹੋਏ ਅਤੇ ਉਸ ਨੂੰ ਬੇਹੋਸ਼ ਪਏ ਨੂੰ ਰੇਲਵੇ ਲਾਈਨ ਨਜ਼ਦੀਕ ਲੌਹਕਾ ਤੋਂ ਚੁੱਕ ਕੇ ਸਿਵਲ ਹਸਪਤਾਲ ਤਰਨਤਾਰਨ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ। ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਸ ਨੂੰ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾ ਦਿੱਤਾ ਗਿਆ, ਜਿੱਥੇ ਉਸ ਦਾ ਇਲਾਜ ਚੱਲਦਾ ਰਿਹਾ। ਜਦੋਂ ਉਹ ਇਲਾਜ ਦੌਰਾਨ ਹੋਸ਼ ’ਚ ਆਇਆ ਤਾਂ ਉਸ ਨੇ ਵੇਖਿਆ ਕਿ ਉਸਦੀਆਂ ਲੱਤਾਂ ਉਪਰ ਜ਼ਿਆਦਾ ਸੱਟਾਂ ਹੋਣ ਕਰਕੇ ਡਾਕਟਰ ਸਾਹਿਬ ਨੇ ਇਲਾਜ ਦੌਰਾਨ ਉਸਦੀਆਂ ਦੋਵੇਂ ਲੱਤਾਂ ਘੱਟ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਪੱਟੀ ਕਵਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਵਿਖੇ ਕੁਲਦੀਪ ਸਿੰਘ, ਜਗਦੀਪ ਸਿੰਘ, ਮਲਕੀਤ ਸਿੰਘ ਪੁੱਤਰਾਨ ਅਜੀਤ ਸਿੰਘ, ਜੋਬਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਪੁੱਤਰਾਨ ਮਲਕੀਤ ਸਿੰਘ ਵਾਸੀਆਨ ਲੌਹਕਾ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ
NEXT STORY