ਲੁਧਿਆਣਾ (ਹਿਤੇਸ਼) : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ’ਤੇ ਹੋਈ ਉਪ ਚੋਣ ਦੇ ਨਤੀਜਿਆਂ ਨਾਲ ਜੁੜਿਆ ਹੋਇਆ ਦਿਲਚਸਪ ਪਹਿਲੂ ਸਾਹਮਣੇ ਆਇਆ ਹੈ ਕਿ ਦੋਵੇਂ ਮਹਿਲਾ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਉਪ ਚੋਣ ਦੌਰਾਨ ਸਿਰਫ ਕਾਂਗਰਸ ਵੱਲੋਂ ਹੀ ਦੋ ਮਹਿਲਾ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਸੀ। ਇਨ੍ਹਾਂ ਵਿਚ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ ਦੇ ਨਾਮ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਥਾਣੇ ਨੂੰ ਕੀਤਾ ਗਿਆ ਸੀਲ, ਤੜਕਸਾਰ ਪਈਆਂ ਭਾਜੜਾਂ
ਇਸ ਤੋਂ ਇਲਾਵਾ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਮਹਿਲਾ ਨੂੰ ਟਿਕਟ ਨਹੀਂ ਦਿੱਤੀ ਗਈ ਸੀ ਅਤੇ ਨਾ ਹੀ ਕੋਈ ਮਹਿਲਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸੀ ਪਰ ਦੋਵੇਂ ਮਹਿਲਾ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਉਹ ਸਿਆਸੀ ਵਿਰਾਸਤ ਬਚਾਉਣ ਵਿਚ ਵੀ ਨਾਕਾਮ ਰਹੀਆਂ ਹਨ ਕਿਉਂਕਿ ਇਹ ਉਪ ਚੋਣਾਂ ਰਾਜਾ ਵੜਿੰਗ ਦੇ ਲੁਧਿਆਣਾ ਅਤੇ ਸੁਖਜਿੰਦਰ ਰੰਧਾਵਾ ਦੇ ਗੁਰਦਾਸਪੁਰ ਤੋਂ ਐੱਮ. ਪੀ. ਬਣਨ ਕਾਰਨ ਹੋ ਰਹੀਆਂ ਸਨ। ਇਸ ਉਕਤ ਦੋਵੇਂ ਨੇਤਾਵਾਂ ਵੱਲੋਂ ਆਪਣੀਆਂ ਪਤਨੀਆਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ ਪਰ ਜਿੱਤ ਹਾਸਲ ਨਾ ਹੋਣ ਕਾਰਨ ਇਹ ਦੋਵੇਂ ਰਿਵਾਇਤੀ ਸੀਟਾਂ ਉਕਤ ਦੋਵੇਂ ਨੇਤਾਵਾਂ ਦੇ ਹੱਥੋਂ ਖੁੱਸ ਗਈਆਂ ਹਨ, ਜਿਸ ਕਾਰਨ ਲੰਬੇ ਸਮੇਂ ਬਾਅਦ ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਸੀਟ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ
ਲਗਾਤਾਰ ਚੌਥੀ ਵਾਰ ਜਿੱਤ ਦਾ ਰਿਕਾਰਡ ਨਹੀਂ ਬਣਾ ਸਕੇ ਰੰਧਾਵਾ
ਡੇਰਾ ਬਾਬਾ ਨਾਨਕ ਸੀਟ ਤੋਂ ਜਤਿੰਦਰ ਕੌਰ ਦੀ ਹਾਰ ਕਾਰਨ ਸੁਖਜਿੰਦਰ ਰੰਧਾਵਾ ਲਗਾਤਾਰ ਚੌਥੀ ਵਾਰ ਜਿੱਤ ਦਾ ਰਿਕਾਰਡ ਨਹੀਂ ਬਣਾ ਸਕੇ। ਉਹ 2012 ਤੋਂ ਲੈ ਕੇ 2022 ਤੱਕ ਲਗਾਤਾਰ ਤਿੰਨ ਵਾਰ ਇਸ ਸੀਟ ਤੋਂ ਵਿਧਾਇਕ ਰਹੇ ਹਨ ਪਰ ਇਸ ਵਾਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ ਪਿਛਲੀ ਵਾਰ ਉਹ ਰੰਧਾਵਾ ਨੂੰ ਪਟਕਣੀ ਦੇਣ ਵਿਚ ਕਾਮਯਾਬ ਰਹੇ ਸਨ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਸੀਟ ‘ਤੇ ਅਕਾਲੀ ਦਲ ਛੱਡਣ ਵਾਲੇ ਭਾਜਪਾ ਦੇ ਉਮੀਦਵਾਰ ਰਵੀਕਿਰਣ ਕਾਹਲੋਂ ਨੂੰ ਵੀ ਸਫ਼ਲਤਾ ਨਹੀਂ ਮਿਲੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਸ ਥਾਣੇ ਨੂੰ ਕੀਤਾ ਗਿਆ ਸੀਲ, ਤੜਕਸਾਰ ਪਈਆਂ ਭਾਜੜਾਂ
NEXT STORY