ਸੰਗਤ ਮੰਡੀ (ਮਨਜੀਤ) - ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 23 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਹੌਲਦਾਰ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਜਦ ਪੁਲਸ ਪਾਰਟੀ ਉਕਤ ਪਿੰਡ ਨਜ਼ਦੀਕ ਪਹੁੰਚੀ ਤਾਂ ਦੋ ਮੋਟਰਸਾਈਕਲ ਸਵਾਰ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਾਤ 'ਚ ਆ ਰਹੇ ਸਨ, ਜਦ ਪੁਲਸ ਪਾਰਟੀ ਵੱਲੋਂ ਉਕਤ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 23 ਬੋਤਲਾਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਕੋਟਗੁਰੂ ਤੇ ਲਖਵਿੰਦਰ ਸਿੰਘ ਵਾਸੀ ਦੁਨੇਵਾਲਾ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਦੋਵਾਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਗਣਤੰਤਰ ਦਿਵਸ ਮੌਕੇ ਪੁਲਸ ਨੇ ਜਨਤਕ ਥਾਵਾਂ ਦੀ ਕੀਤੀ ਚੈਕਿੰਗ
NEXT STORY