ਬਠਿੰਡਾ (ਵਿਜੈ ਵਰਮਾ) - ਥਾਣਾ ਕੋਟਫੱਤਾ ਖੇਤਰ ’ਚ ਬਾਊਂਸਰ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦਿਆਂ ਹੀ ਥਾਣਾ ਕੋਟਫੱਤਾ ਦੀ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਪਿੰਡ ਕਸੋਖਾਨਾ ਦਾ ਰਹਿਣ ਵਾਲਾ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ, ਜੋ ਪੇਸ਼ੇ ਨਾਲ ਬਾਊਂਸਰ ਸੀ, ਪਿੰਡ ਦੇ ਸ਼ਮਸ਼ਾਨਘਾਟ ’ਚ ਜਾ ਕੇ ਆਪਣੇ ਆਪ ਨੂੰ ਗੋਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਕੋਟਫੱਤਾ ਦੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਘਟਨਾ ਸਥਾਨ ਦਾ ਮੁਆਇਨਾ ਕਰਨ ਦੇ ਨਾਲ-ਨਾਲ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟਫੱਤਾ ਦੇ ਇੰਚਾਰਜ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਨੇ ਸ਼ਮਸ਼ਾਨਘਾਟ ’ਚ ਜਾ ਕੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰੀ ਹੈ। ਫਿਲਹਾਲ ਪੁਲਸ ਪੰਚਾਇਤ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਮਾਮਲੇ ਦੇ ਹਰ ਪੱਖ ਨੂੰ ਧਿਆਨ ’ਚ ਰੱਖ ਕੇ ਜਾਂਚ ਕਰ ਰਹੀ ਹੈ, ਤਾਂ ਜੋ ਆਤਮਹੱਤਿਆ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲੱਗ ਸਕੇ।
ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
NEXT STORY