ਬਿਆਸ(ਵਿੱਕੀ)— ਥਾਣਾ ਬਿਆਸ ਦੀ ਪੁਲਸ ਵੱਲੋਂ 50 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਏ. ਐੱਸ. ਆਈ. ਹਰਦੀਪ ਸਿੰਗ ਸ਼ੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਮੁਖਬਰ ਦੀ ਇਤਲਾਹ 'ਤੇ ਪੁਲਸ ਪਾਰਟੀ ਨੂੰ ਨਾਲ ਲੈ ਕੇ ਬਲਸਰਾਂ ਚੌਂਕ 'ਚ ਸ਼ਪੈਸ਼ਲ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਇਥੋਂ ਸ਼ੱਕੀ ਹਾਲਾਤ 'ਚ ਇਕ ਲੜਕਾ ਅਤੇ ਲੜਕੀ ਪੈਦਲ ਆ ਰਹੇ ਸਨ, ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਲਗੇ ਅਤੇ ਪੁਲਸ ਪਾਰਟੀ ਨੇ ਉਨਾਂ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ। ਇਨ੍ਹਾਂ ਕੋਲੋਂ 50 ਹਜ਼ਾਰ ਦੀ ਜਾਅਲੀ ਕਰੰਸੀ ਬਰਾਮਦ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਹਾਂ ਦੀ ਪਛਾਣ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਕਰਤਾਰਪੁਰ ਅਗਨਸ ਅਮਨ ਪੁੱਤਰੀ ਜੀਵਨ ਮਸੀਹ ਵਾਸੀ ਨਕੋਦਰ ਵਜੋਂ ਹੋਈ ਹੈ। ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜੇਲ ਭੇਜ ਦਿੱਤਾ ਗਿਆ ਹੈ।
ਕੈਪਟਨ ਸਰਕਾਰ ਵਲੋਂ ਵੱਡਾ ਫੈਸਲਾ, 108 ਐਂਬੂਲੈਂਸ 'ਤੇ ਮੁੱਖ ਮੰਤਰੀ ਦੀ ਤਸਵੀਰ ਨਾ ਲਗਾਉਣ ਦੇ ਹੁਕਮ
NEXT STORY