ਗੁਰਦਾਸਪੁਰ (ਵਿਨੋਦ, ਹੇਮੰਤ) : ਪੁਲਸ ਸਟੇਸ਼ਨ ਭੈਣੀ ਮੀਆਂ ਖਾਂ ਦੇ ਅਧੀਨ ਪੈਂਦੇ ਪਿੰਡ ਕੀੜੀ ਅਫਗਾਨਾ ਦੇ ਰਹਿਣ ਵਾਲੇ ਐੱਨ. ਆਰ. ਆਈ. ਵਿਅਕਤੀ ਨੇ ਇਕ ਕੁੜੀ ਦੇ ਨਾਲ ਚੱਲਦੇ ਪ੍ਰੇਮ ਸਬੰਧਾਂ ਕਾਰਨ ਕੁੜੀ ਦੇ ਪਿੰਡ ਜਾ ਕੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਕੁੜੀ ਸਮੇਤ ਕੁਲ 8 ਲੋਕਾਂ ਦੇ ਖ਼ਿਲਾਫ਼ ਧਾਰਾ-306 ਤਹਿਤ ਮਾਮਲਾ ਦਰਜ ਕਰ ਕੇ ਕੁੜੀ ਸਮੇਤ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਫ਼ਰਾਰ ਹਨ।
ਇਹ ਵੀ ਪੜ੍ਹੋ : ਸੂਬੇ ਵਿੱਚ ਅਨਾਜ ਵੰਡ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ
ਇਸ ਸਬੰਧੀ ਸਬ-ਇੰਸਪੈਕਟਰ ਮੋਹਨ ਲਾਲ ਨੇ ਦੱਸਿਆ ਕਿ ਬਲਕਾਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕੀੜੀ ਅਫਗਾਨਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਮੁੰਡੇ ਸੁਖਰਾਜ ਸਿੰਘ ਦਾ ਵਿਆਹ ਕਰੀਬ 5 ਸਾਲ ਪਹਿਲਾਂ ਹਰਚੋਵਾਲ ਦੀ ਰਹਿਣ ਵਾਲੀ ਇਕ ਕੁੜੀ ਨਾਲ ਹੋਇਆ ਸੀ, ਜੋ ਇਕ ਸਾਲ ਬਾਅਦ ਹੀ ਅਣਬਣ ਹੋਣ ਕਰ ਕੇ ਵੱਖ-ਵੱਖ ਹੋ ਗਏ ਸਨ। ਇਸ ਦੌਰਾਨ ਸੁਖਰਾਜ ਸਿੰਘ ਦੇ ਨਾਜਾਇਜ਼ ਸਬੰਧ ਸੁਖਵਿੰਦਰ ਕੌਰ ਨਾਲ ਬਣ ਗਏ ਸਨ, ਜੋ ਆਪਣੇ ਪੇਕੇ ਘਰ ਰਹਿੰਦੀ ਸੀ। ਸੁਖਰਾਜ ਜੋ ਸਾਊਦੀ ਅਰਬ ਵਿਖੇ ਰਹਿੰਦਾ ਸੀ, ਆਪਣੇ ਘਰ ਕੀੜੀ ਅਫਗਾਨਾ ਆ ਗਿਆ, ਜਿਸ ਦਾ ਸੁਖਵਿੰਦਰ ਕੌਰ ਨਾਲ ਮੇਲ ਮਿਲਾਪ ਕਾਫ਼ੀ ਵਧ ਗਿਆ।
ਇਹ ਵੀ ਪੜ੍ਹੋ : ਪੰਜਾਬ ਪੁਲਸ ਅਧਿਕਾਰੀਆਂ 'ਤੇ ਨਜ਼ਰਸਾਨੀ ਰੱਖਣ ਲਈ ਮਹਿਕਮੇ ਦਾ ਵੱਡਾ ਫ਼ੈਸਲਾ
ਪੁਲਸ ਅਧਿਕਾਰੀ ਨੇ ਦੱਸਿਆ ਕਿ 1-5-23 ਨੂੰ ਕੁੜੀ ਪਰਿਵਾਰ ਵਲੋਂ ਇਕ ਦਰਖ਼ਾਸਤ ਸੁਖਰਾਜ ਸਿੰਘ ਦੇ ਖ਼ਿਲਾਫ਼ ਥਾਣਾ ਸ੍ਰੀ ਹਰਗੋਬਿੰਦਪੁਰ ’ਚ ਦਿੱਤੀ ਗਈ ਸੀ, ਇਸ ਦੌਰਾਨ ਸੁਖਵਿੰਦਰ ਕੌਰ ਨੇ ਅੱਗੇ ਤੋਂ ਸੁਖਵਿੰਦਰ ਸਿੰਘ ਨਾਲ ਕੋਈ ਸਬੰਧ ਰੱਖਣ ਤੋਂ ਇਨਕਾਰ ਕਰ ਦਿੱਤਾ, ਜਿਸ ਕਰ ਕੇ ਤੈਸ਼ ਵਿਚ ਆ ਕੇ ਸੁਖਰਾਜ ਸਿੰਘ ਨੇ ਉਕਤ ਕੁੜੀ ਦੇ ਪਿੰਡ ਜਾ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ ’ਚ ਕੁੜੀ ਸੁਖਵਿੰਦਰ ਕੌਰ, ਉਸ ਦੀ ਮਾਤਾ ਰਾਜਵਿੰਦਰ ਕੌਰ ਅਤੇ ਇਕ ਹੋਰ ਵਿਅਕਤੀ ਕੁਲਵਿੰਦਰ ਸਿੰਘ ਅਤੇ 4/5 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਸੁਖਵਿੰਦਰ ਕੌਰ ਅਤੇ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮ ਅਜੇ ਫ਼ਰਾਰ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡਾ ਝਟਕਾ, ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਤਨੀ ਤੋਂ ਦੁਖੀ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਨਾਜ਼ੁਕ
NEXT STORY