ਜਲੰਧਰ (ਸੋਨੂੰ)— ਜਲੰਧਰ ਦੇ ਭਾਰਗਵ ਕੈਂਪ ’ਚ ਨਸ਼ੇ ਦੇ ਆਦੀ ਇਕ ਨੌਜਵਾਨ ਨੇ ਖ਼ੁਦ ਨੂੰ ਅੱਗ ਲਗਾ ਲਈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਕਤ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਥਾਣਾ ਭਾਰਗਵ ਕੈਂਪ ਦੀ ਪੁਲਸ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਮੋਰਿੰਡਾ ਵਿਖੇ ਪੋਲਟਰੀ ਫਾਰਮ ਵਿਚੋਂ ਮਿਲੀਆਂ ਦੋ ਲਾਸ਼ਾਂ, ਇਲਾਕੇ ਵਿਚ ਫੈਲੀ ਸਨਸਨੀ
ਥਾਣਾ ਭਾਰਗਵ ਕੈਂਪ ਦੇ ਐੱਸ. ਐੱਚ. ਓ. ਭਗਵੰਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਨਸ਼ੇ ਦਾ ਆਦੀ ਉਕਤ ਨੌਜਵਾਨ ਕਈ ਦਿਨਾਂ ਤੋਂ ਲਗਾਤਾਰ ਨਸ਼ਾ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਪਛਾਣ ਰਾਜੇਸ਼ ਕੁਮਾਰ ਉਰਫ਼ ਬੱਲੀ ਪੁੱਤਰ ਬੰਤਾਰਾਮ ਦੇ ਤੌਰ ’ਤੇ ਹੋਈ ਹੈ। ਮੌਕੇ ’ਤੇ ਉਕਤ ਨੌਜਵਾਨ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸੁਖਜਿੰਦਰ ਰੰਧਾਵਾ ਦਾ ਮੋਦੀ ’ਤੇ ਨਿਸ਼ਾਨਾ, ਕਿਹਾ-ਪ੍ਰਧਾਨ ਮੰਤਰੀ ਭਾਜਪਾ ਦੇ ਭਾੜੇ ਦੇ ਗੁੰਡਿਆਂ ਨੂੰ ਪਾਉਣ ਨੱਥ
ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ
ਇਕ ਹੋਰ ਪੰਜਾਬੀ ਦੀ ਇਟਲੀ ਵਿਚ ਹੋਈ ਮੌਤ ,ਬੁੱਢੇ ਮਾਪੇ ਪੁੱਤ ਦੇ ਵਿਆਹ ਦੀ ਕਰ ਰਹੇ ਸਨ ਤਿਆਰੀ
NEXT STORY