ਜਲੰਧਰ (ਕਸ਼ਿਸ਼)- ਜਲੰਧਰ ਦੇ ਸੋਢਲ ਫਾਟਕ ਨੇੜੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਸ਼ਿਵ ਭੱਲਾ ਨਾਮ ਦੇ ਇਕ ਨੌਜਵਾਨ ਨੇ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਅਚਾਨਕ ਆਪਣੀ ਭੈਣ ਵਾਲੇ ਪਾਸਿਓਂ ਆ ਰਹੀ ਟਰੇਨ ਦੇ ਅੱਗੇ ਆ ਗਿਆ, ਜਿਸ ਨਾਲ ਮੌਕੇ 'ਤੇ ਮੌਜੂਦ ਲੋਕ ਹੈਰਾਨ ਰਹਿ ਗਏ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕ ਕੋਲੋਂ ਇਕ ਪ੍ਰੈੱਸ ਕਾਰਡ ਵੀ ਬਰਾਮਦ ਹੋਇਆ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਖ਼ਬਰ ਲਿਖੇ ਜਾਣ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਇਸ ਨਾਲ ਸਬੰਧਤ ਹੋਰ ਜਾਣਕਾਰੀ ਦੀ ਉਡੀਕ ਹੈ।
ਇਹ ਵੀ ਪੜ੍ਹੋ: ਪੁਲਸ ਥਾਣਿਆਂ 'ਚ ਨਹੀਂ ਹੁੰਦੀ ਆਪ MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ ਕੌਰ ਨੇ ਦੱਸੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੋਸ਼ਲ ਮੀਡੀਆ ’ਤੇ AI ਰਾਹੀਂ ਸਿੱਖ ਵਿਰੋਧੀ ਪ੍ਰਚਾਰ ਰੋਕਣ ਲਈ SGPC ਨੇ ਬਣਾਈ ਕਮੇਟੀ
NEXT STORY