ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਵਿੱਚ ਰਾਵੀ ਦਰਿਆ ਪਾਰ ਕਰਦੇ ਸਮੇਂ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਰੀਬ 15 ਸਾਲਾ ਰਾਕੇਸ਼ ਕੁਮਾਰ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਤੇਜ਼ ਪਾਣੀ ਦੇ ਵਹਾਅ ਦੌਰਾਨ ਉਸ ਦਾ ਪੈਰ ਫਿਸਲ ਗਿਆ ਅਤੇ ਪਾਣੀ 'ਚ ਰੁੜ੍ਹ ਗਿਆ। ਹਾਦਸੇ ਤੋਂ ਬਾਅਦ ਪਰਿਵਾਰ ਅਤੇ ਸਾਥੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
ਸਾਥੀਆਂ ਵੱਲੋਂ ਦੱਸਿਆ ਗਿਆ ਕਿ ਉਹ ਕਿਸ਼ੋਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਰਹੇ, ਪਰ ਦਰਿਆ ਦੇ ਤੇਜ਼ ਵਹਾਅ ਕਾਰਨ ਉਸ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਤੋਂ ਬਾਅਦ ਲਾਪਤਾ ਰਾਕੇਸ਼ ਕੁਮਾਰ ਦੀ ਭਾਲ ਲਈ ਬਚਾਅ ਟੀਮਾਂ ਨੂੰ ਸੂਚਿਤ ਕੀਤਾ ਗਿਆ। ਸਾਥੀਆਂ ਦਾ ਆਰੋਪ ਹੈ ਕਿ 24 ਘੰਟੇ ਬੀਤ ਜਾਣ ਦੇ ਬਾਵਜੂਦ ਐਨਡੀਆਰਐਫ ਦੀ ਟੀਮ ਮੌਕੇ ’ਤੇ ਨਹੀਂ ਪਹੁੰਚੀ, ਜਿਸ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ
ਦਰਿਆ ਵਿੱਚ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਬਚਾਅ ਕਾਰਜਾਂ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ। ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਲਾਪਤਾ ਦੀ ਭਾਲ ਲਈ ਤੁਰੰਤ ਪ੍ਰਭਾਵੀ ਰੈਸਕਿਊ ਆਪਰੇਸ਼ਨ ਚਲਾਇਆ ਜਾਵੇ ਅਤੇ ਜਲਦ ਤੋਂ ਜਲਦ ਉਸ ਦਾ ਪਤਾ ਲਗਾਇਆ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ ਪੰਗਾ
NEXT STORY