ਜਲੰਧਰ (ਸੋਨੂੰ)- ਜਲੰਧਰ ਦੀ ਕਪੂਰਥਲਾ ਰੋਡ ’ਤੇ ਸਥਿਤ ਸਪੋਰਟਸ ਕਾਲਜ ਦੇ ਬਾਹਰ ਇਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ’ਚ ਐਕਟਿਵਾ ’ਤੇ ਸਵਾਰ ਦੋ ਭਰਾਵਾਂ ’ਚੋਂ ਇਕ ਦੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਮੋਟਰਸਾਈਕਲ ’ਤੇ ਬਸਤੀ ਬਾਵਾ ਖੇਲ ਵੱਲ ਜਾ ਰਿਹਾ ਸੀ ਕਿ ਰਸਤੇ ’ਚ ਵੇਖਿਆ ਦੋ ਨੌਜਵਾਨ ਐਕਟਿਵਾ ਤੋਂ ਡਿੱਗੇ ਪਏ ਹਨ। ਇਕ ਦਾ ਸਿਰ ਰੋਡ ’ਤੇ ਬਣੇ ਡਿਵਾਈਡਰ ’ਚ ਲੱਗੀ ਗਰਿੱਲ ਵਿਚ ਜਾ ਟਕਰਾਇਆ।
ਉਸ ਦੀ ਹਾਲਤ ਬੇਹੱਦ ਨਾਜ਼ੁਕ ਲੱਗ ਰਹੀ ਸੀ ਅਤੇ ਦੂਜੇ ਨੂੰ ਵੀ ਸੱਟਾਂ ਲੱਗੀਆਂ ਸਨ। ਇੰਨੇ ਲੋਕ ਉਥੋਂ ਲੰਘਦੇ ਰਹੇ ਪਰ ਕਿਸੇ ਨੇ ਵੀ ਉਨ੍ਹਾਂ ਦੀ ਮਦਦ ਕਰਨ ਦਾ ਨਹੀਂ ਸੋਚਿਆ। ਫਿਰ ਉਸ ਵੱਲੋਂ ਪੁਲਸ ਅਤੇ ਐਂਬੂਲੈਂਸ ਨੂੰ ਫੋਨ ਕੀਤਾ ਗਿਆ, ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਜਿਸ ਦਾ ਗਰਿੱਲ ਨਾਲ ਲੱਗਾ ਸੀ, ਉਸ ਦੀ ਮੌਤ ਹੋ ਗਈ ਅਤੇ ਦੂਜੇ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਰਿਸ਼ਤੇ ਸ਼ਰਮਸਾਰ: ਫਗਵਾੜਾ 'ਚ 14 ਸਾਲਾ ਧੀ ਨਾਲ ਪਿਓ ਨੇ ਕਈ ਵਾਰ ਕੀਤਾ ਜਬਰ-ਜ਼ਿਨਾਹ
ਉਥੇ ਹੀ ਥਾਣਾ ਬਾਵਾ ਖੇਲ ਦੇ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕਪੂਰਥਲਾ ਰੋਡ ’ਤੇ ਸਪੋਰਟਸ ਕਾਲਜ ਨੇੜੇ ਇਕ ਸੜਕ ਹਾਦਸਾ ਹੋਇਆ ਹੈ, ਜਿਸ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਿ੍ਰਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ ਗਿਆ ਹੈ ਅਤੇ ਦੂਜੇ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਐਲਾਨ: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਬਣਾਏ ਜਾਣਗੇ ਨਵੇਂ ਜੱਚਾ-ਬੱਚਾ ਸਿਹਤ ਕੇਂਦਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ-ਫਗਵਾੜਾ ਹਾਈਵੇ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ
NEXT STORY