ਜਲੰਧਰ (ਜ. ਬ.)– ਡੀ. ਏ. ਵੀ. ਕਾਲਜ ਦੇ ਲੈਬ ਟੈਂਡਰ ਦੇ ਇਕਲੌਤੇ ਪੁੱਤ ਨੂੰ ਅਣਪਛਾਤੇ ਵਾਹਨ ਨੇ ਡੀ. ਏ. ਵੀ. ਕਾਲਜ ਫਲਾਈਓਵਰ ’ਤੇ ਕੁਚਲ ਦਿੱਤਾ। 17 ਸਾਲਾ ਮੁੰਡੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵਿੰਦਰ ਕੁਮਾਰ ਪੁੱਤਰ ਸੁਸ਼ੀਲ ਕੁਮਾਰ ਨਿਵਾਸੀ ਗੁਰੂ ਰਵਿਦਾਸ ਨਗਰ ਵਜੋਂ ਹੋਈ ਹੈ। ਰਵਿੰਦਰ ਕੁਮਾਰ ਟਿਊਸ਼ਨ ਪੜ੍ਹ ਕੇ ਘਰ ਨੂੰ ਵਾਪਸ ਜਾ ਰਿਹਾ ਸੀ।
ਥਾਣਾ ਨੰਬਰ 1 ਦੇ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਰਵਿੰਦਰ 12ਵੀਂ ਜਮਾਤ ਦਾ ਵਿਦਿਆਰਥੀ ਸੀ। ਸਕੂਲ ਬੰਦ ਹੋਣ ਕਾਰਨ ਰਵਿੰਦਰ ਟਿਊਸ਼ਨ ਰੋਜ਼ਾਨਾ ਆਉਂਦਾ-ਜਾਂਦਾ ਸੀ। ਸ਼ੁੱਕਰਵਾਰ ਨੂੰ ਵੀ ਉਹ ਗੋਪਾਲ ਨਗਰ ਵਿਚ ਟਿਊਸ਼ਨ ਪੜ੍ਹ ਕੇ ਵਾਪਸ ਮੁੜ ਰਿਹਾ ਸੀ ਕਿ ਜਿਉਂ ਹੀ ਉਹ ਡੀ. ਏ. ਵੀ. ਫਲਾਈਓਵਰ ਪੁੱਜਾ ਤਾਂ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਰੋਜ਼ੀ-ਰੋਟੀ ਦੀ ਭਾਲ ਲਈ ਪੁਰਤਗਾਲ ਗਏ ਦਸੂਹਾ ਦੇ ਵਿਅਕਤੀ ਦਾ ਕਤਲ, ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਖ਼ੂਨ ਵਿਚ ਲਥਪਥ ਰਵਿੰਦਰ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਥਾਣਾ ਨੰਬਰ 1 ਦੇ ਏ. ਐੱਸ. ਆਈ. ਸਤਵਿੰਦਰ ਸਿੰਘ ਸਿਵਲ ਹਸਪਤਾਲ ਪੁੱਜੇ। ਉਨ੍ਹਾਂ ਦੱਸਿਆ ਕਿ ਰਵਿੰਦਰ ਨੂੰ ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।
ਮ੍ਰਿਤਕ ਰਵਿੰਦਰ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤ ਸੀ। ਰਵਿੰਦਰ ਦੀ ਇਕ ਭੈਣ ਹੈ, ਜਦਕਿ ਪਿਤਾ ਡੀ. ਏ. ਵੀ. ਕਾਲਜ ਵਿਚ ਲੈਬ ਟੈਂਡਰ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਪ੍ਰਾਈਵੇਟ ਸਕੂਲਾਂ ਵਿਰੁੱਧ ਜ਼ਿਲ੍ਹਾ ਰੈਗੂਲੇਟਰੀ ਬਾਡੀ ਦੀ ਵੱਡੀ ਕਾਰਵਾਈ, ਜਾਰੀ ਕੀਤਾ ਨੋਟਿਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ 'ਤੇ ਬੈਠੇ ਸਿਆਸੀ ਲੋਕਾਂ ਦੇ ਕਰੀਬੀਆਂ ਨੂੰ CM ਮਾਨ ਦੀ ਚਿਤਾਵਨੀ
NEXT STORY