ਰੋਪੜ (ਚੋਵੇਸ਼ ਲਟਾਵਾ)- ਚੰਡੀਗੜ੍ਹ-ਮਨਾਲੀ ਕੌਮੀ ਮਾਰਗ 'ਤੇ ਰੋਪੜ ਦੇ ਵਿੱਚ ਗੁਰਦੁਆਰਾ ਭੱਠਾ ਸਾਹਿਬ ਦੇ ਨਜ਼ਦੀਕ ਪੁਲ ਦੇ ਰੁਕੇ ਹੋਏ ਨਿਰਮਾਣ ਕਾਰਨ ਇਕ ਕਾਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿਚ ਕਾਰ ਚਾਲਕ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਕਾਰ ਵਿੱਚ ਸਵਾਰ ਹੋ ਕੇ ਮਨਾਲੀ ਲਈ ਨਿਕਲੇ ਅਕਸ਼ਿਤ ਭੱਲਾ ਅਤੇ ਪੀਊਸ਼ ਜਦੋਂ ਰੋਪੜ ਪੁੱਜੇ ਤਾਂ ਇਥੇ ਪੁਲ ਦੇ ਨਿਰਮਾਣ ਲਈ ਪੱਟੀ ਹੋਏ ਸੜਕ ਦਾ ਪਤਾ ਨਾ ਲੱਗਣ 'ਤੇ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਬੈਰੀਕੇਡ ਵਿਚੋਂ ਲੰਘਦੀ ਹੋਈ ਪੱਟੀ ਹੋਈ ਸੜਕ ਵੱਲ ਚਲੀ ਗਈ ਅਤੇ ਹਾਦਸਾ ਹੋ ਗਿਆ। ਇਸ ਦੌਰਾਨ ਕਾਰ ਚਾਲਕ ਅਕਸ਼ਿਤ ਭੱਲਾ ਵਾਸੀ ਲੁਧਿਆਣਾ ਦੀ ਮੌਤ ਹੋ ਗਈ ਅਤੇ ਪੀਊਸ਼ ਵਾਸੀ ਚੰਡੀਗੜ੍ਹ ਜ਼ਖ਼ਮੀ ਹੋ ਗਿਆ। ਰਾਹਗੀਰਾਂ ਦਾ ਕਹਿਣਾ ਹੈ ਕਿ ਪੁਲ ਦਾ ਨਿਰਮਾਣ ਰੁਕੇ ਹੋਣ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕ ਜਾਨਾਂ ਗਵਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਸਬੰਧਤ ਵਿਭਾਗ ਗੰਭੀਰਤਾ ਨਹੀਂ ਵਿਖਾ ਰਿਹਾ।
ਇਹ ਵੀ ਪੜ੍ਹੋ: ਪੁਰਤਗਾਲ 'ਚ ਦਸੂਹਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ’ਚ ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ
NEXT STORY