ਹਰਿਆਣਾ (ਆਨੰਦ)- ਹਰਿਆਣਾ-ਹੁਸ਼ਿਆਰਪੁਰ ਮੁੱਖ ਸੜਕ 'ਤੇ ਹੋਏ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ-ਹੁਸ਼ਿਆਰਪੁਰ ਮੁੱਖ ਸੜਕ ਅੱਡਾ ਭੀਖੋਵਾਲ ਨੇੜੇ ਸੂਰਜ ਪੈਲੇਸ ਦੀ ਇਕ ਨਵੀਂ ਨੰਬਰ ਰਹਿਤ ਕਾਰ ਦਾ ਟਾਇਰ ਫਟਣ ਕਾਰਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨਾਲ ਹਾਦਸਾ ਵਾਪਰ ਗਿਆ ਜਿਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ।
![PunjabKesari](https://static.jagbani.com/multimedia/11_53_478298569untitled-5 copy-ll.jpg)
ਡਰਾਈਵਰ ਮਲੂਕ ਸਿੰਘ ਜੰਡੋਲੀ ਦਾ ਰਹਿਣ ਵਾਲਾ ਹੈ ਅਤੇ ਗੁਰਦਾਸਪੁਰ ਵਿੱਚ ਆਪਣੀ ਧੀ ਨੂੰ ਮਿਲਣ ਤੋਂ ਬਾਅਦ ਹੁਸ਼ਿਆਰਪੁਰ ਵਾਪਸ ਆ ਰਿਹਾ ਸੀ। ਜਦੋਂ ਗੱਡੀ ਸੂਰਜ ਪੈਲੇਸ ਤੋਂ ਥੋੜ੍ਹੀ ਅੱਗੇ ਵਧੀ ਤਾਂ ਟਾਇਰ ਫਟਣ ਕਾਰਨ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਹੁਸ਼ਿਆਰਪੁਰ ਤੋਂ ਆ ਰਹੇ ਮੋਟਰਸਾਈਕਲ ਨੰਬਰ ਪੀ. ਬੀ. 07 ਬੀ5096 ਨਾਲ ਟਕਰਾ ਗਈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਕਾਫਲੇ ਨੇ ਜੋਕਿ ਉੱਥੋਂ ਲੰਘ ਰਿਹਾ ਸੀ, ਉਸ ਨੂੰ ਆਪਣੀ ਸੁਰੱਖਿਆ ਗੱਡੀ ਵਿੱਚ ਬਿਠਾ ਲਿਆ ਅਤੇ ਇਲਾਜ ਲਈ ਹੁਸ਼ਿਆਰਪੁਰ ਸਿਵਲ ਹਸਪਤਾਲ ਲੈ ਗਏ। ਜਿੱਥੇ ਪਿੱਛੇ ਸਵਾਰ ਨੌਜਵਾਨ ਪ੍ਰਮੋਹਿਤ ਪੁੱਤਰ ਰਾਜੀਵ ਕੁਮਾਰ ਵਾਸੀ ਭੂੰਗਾ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਡਾਕਟਰ ਨੇ ਉਸ ਨੂੰ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ 'ਚ ਇਮੀਗ੍ਰੇਸ਼ਨ ਕੰਸਲਟੈਂਸੀ ਕੰਪਨੀਆਂ ਵਿਰੁੱਧ ਵੱਡੇ ਪੱਧਰ 'ਤੇ ਸਖ਼ਤ ਹੁਕਮ ਜਾਰੀ
ਉਸ ਦੀ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਅਤੇ ਮੋਟਰਸਾਈਕਲ ਸਵਾਰ ਵਰਿੰਦਰ ਕੁਮਾਰ ਹਨੀ, ਵਾਸੀ ਹਰਿਆਣਾ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹਰਿਆਣਾ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ, ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸੇ ਦਾ ਸ਼ਿਕਾਰ ਹੋਏ ਪ੍ਰਮੋਹਿਤ (17) ਨੂੰ ਕੁਝ ਦਿਨਾਂ ਵਿੱਚ ਆਪਣੇ ਭਰਾ ਕੋਲ ਜਾਣ ਲਈ ਵਿਦੇਸ਼ ਜਾਣਾ ਸੀ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਉਣ ਵਾਲੇ ਦਿਨਾਂ 'ਚ ਝਲਣੀ ਪਵੇਗੀ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਚ ਇਕ ਹੋਰ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
NEXT STORY