ਸ਼ਾਹਕੋਟ (ਅਰਸ਼ਦੀਪ)-ਸ਼ਾਹਕੋਟ ਵਿਖੇ ਨੈਸ਼ਨਲ ਹਾਈਵੇਅ ’ਤੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਕਾਰਨ 12ਵੀਂ ’ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਰਨ ਸਿੰਘ (18) ਪੁੱਤਰ ਮੰਗਤ ਸਿੰਘ ਵਾਸੀ ਥੰਮੂਵਾਲ ਸ਼ਾਹਕੋਟ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਪਿੰਡ ਥੰਮੂਵਾਲ ਤੋਂ ਸ਼ਾਹਕੋਟ ਵੱਲ ਨੂੰ ਆ ਰਿਹਾ ਸੀ। ਦੂਜੇ ਪਾਸੇ ਨਿਰਮਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਡੇਹਰਾ ਸਾਹਿਬ (ਤਰਨਤਾਰਨ) ਟਰੱਕ ਲੈ ਕੇ ਸ਼ਾਹਕੋਟ ਤੋਂ ਧਰਮਕੋਟ ਵਾਲੀ ਸਾਈਡ ਜਾ ਰਿਹਾ ਸੀ, ਜਦੋਂ ਇਹ ਦੋਵੇਂ ਵਾਹਨ ਹਾਈਵੇਅ 'ਤੇ ਪਿੰਡ ਥੰਮੂਵਾਲ ਨਜ਼ਦੀਕ ਪਹੁੰਚੇ ਤਾਂ ਆਪਸ ਵਿਚ ਟਕਰਾ ਗਏ, ਜਿਸ ਕਾਰਨ ਮੋਟਰਸਾਈਕਲ ਸਵਾਰ ਕਰਨ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ: ਇੰਡੀਆ ਦੇ ਟਰਾਫੀ ਜਿੱਤਣ ਮਗਰੋਂ ਗੋਲ਼ੀਆਂ ਨਾਲ ਕੰਬਿਆ ਇਹ ਇਲਾਕਾ, ਇੱਧਰ-ਉੱਧਰ ਭੱਜੇ ਲੋਕ

ਸੂਚਨਾ ਮਿਲਣ ’ਤੇ ਮਾਡਲ ਥਾਣਾ ਸ਼ਾਹਕੋਟ ਦੇ ਪੁਲਸ ਮੁਲਾਜ਼ਮਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਨਕੋਦਰ ਦੇ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਲਈ ਰੱਖਵਾ ਦਿੱਤਾ ਗਿਆ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਕਰਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਕਰਨ ਸਿੰਘ ਦੇ ਪਿਤਾ ਕਰੀਬ ਇਕ ਸਾਲ ਤੋਂ ਵਿਦੇਸ਼ ਵਿਚ ਰਹਿ ਰਹੇ ਹਨ।
ਇਸ ਸਬੰਧੀ ਮਾਡਲ ਥਾਣਾ ਸ਼ਾਹਕੋਟ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਮਾਤਾ ਮਨਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਉਪਰੰਤ ਲਾਸ਼ ਨੂੰ ਅੰਤਿਮ ਸੰਸਕਾਰ ਲਈ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਦੋਹਾਂ ਧਿਰਾਂ ਦਾ ਆਪਸ ਵਿਚ ਸਮਝੌਤਾ ਹੋ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਤੇ CM ਮਾਨ ਦਾ ਬਿਆਨ
ਇਹ ਵੀ ਪੜ੍ਹੋ : ਪੰਜਾਬ 'ਚ ਸੇਵਾ ਕੇਂਦਰਾਂ ਦਾ ਲਾਭ ਲੈਣ ਵਾਲਿਆਂ ਲਈ ਖ਼ਾਸ ਖ਼ਬਰ, ਹੁਣ ਮਿਲੇਗੀ ਇਹ ਸਹੂਲਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਸ਼ਨ ਕਾਰਡ ਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਜਲਦ ਕਰ ਲਓ ਇਹ ਕੰਮ ਨਹੀਂ ਤਾਂ...
NEXT STORY