ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਕੌਮੀ ਮਾਰਗ ’ਤੇ ਪੀ. ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਦੇ ਨੇੜੇ ਗਲਤ ਦਿਸ਼ਾ ਤੋਂ ਆ ਰਹੇ ਇਕ ਟਰੱਕ ਦੀ ਲਪੇਟ ਵਿਚ ਮੋਟਰਸਾਈਕਲ ਆਉਣ ਕਾਰਨ ਮੋਟਰਸਾਈਕਲ ਚਾਲਕ 20 ਸਾਲਾ ਨੌਜਵਾਨ ਦੀ ਮੌਤ ਅਤੇ ਇਕ ਹੋਰ ਨੌਜਵਾਨ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!

ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਪੁਲਸ ਨੂੰ ਜ਼ਖ਼ਮੀ ਭੀਮ ਚੰਦ (33) ਪੁੱਤਰ ਅਮਰ ਚੰਦ ਵਾਸੀ ਪਿੰਡ ਝਿੰਜੜੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਅੱਜ ਉਹ ਪ੍ਰਦੀਪ ਕੁਮਾਰ ਪੁੱਤਰ ਭਜਨ ਲਾਲ ਵਾਸੀ ਪਿੰਡ ਪਹਾੜਪੁਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਉਸ ਦੇ ਮੋਟਰਸਾਈਕਲ ਜਿਸ ਨੂੰ ਪ੍ਰਦੀਪ ਕੁਮਾਰ ਚਲਾ ਰਿਹਾ ਸੀ ਨਾਲ ਜਦੋਂ ਪਿੰਡ ਮੱਸੇਵਾਲ ਸਕੂਲ ਦੇ ਅੱਗੇ ਬਣੇ ਡਿਵਾਈਡਰ ਕੱਟ ਕੋਲ ਪੁੱਜੇ ਤਾਂ ਇਸ ਦੌਰਾਨ ਇਕ ਗਲਤ ਦਿਸ਼ਾ ਤੋਂ ਆ ਰਿਹਾ ਟਰੱਕ ਜਿਸ ਦਾ ਡਰਾਈਵਰ ਉਸ ਨੂੰ ਬਹੁਤ ਤੇਜ਼ ਅਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ, ਨੇ ਬਿਨਾਂ ਕੋਈ ਹਾਰਨ ਦਿੱਤੇ ਆਪਣਾ ਟਰੱਕ ਲਿਆ ਕੇ ਸਾਡੇ ਮੋਟਰਸਾਈਕਲ ਵਿਚ ਮਾਰਿਆ, ਜਿਸ ਨਾਲ ਪ੍ਰਦੀਪ ਕੁਮਾਰ ਟਰੱਕ ਦੇ ਅੱਗੇ ਡਿੱਗ ਗਿਆ ਅਤੇ ਮੈਂ ਸਾਈਡ ਨੂੰ ਡਿੱਗ ਪਿਆ। ਜਦੋਂ ਟਰੱਕ ਵਾਲਾ ਥੋੜ੍ਹਾ ਅੱਗੇ ਜਾ ਕੇ ਰੁਕਿਆ ਤਾਂ ਮੈਂ ਟਰੱਕ ਫੜਿਆ ਅਤੇ ਡਰਾਈਵਰ ਦਾ ਨਾਂ ਪੁੱਛਣ ’ਤੇ ਉਸ ਨੇ ਆਪਣਾ ਨਾਂ ਫੁਮਣ ਸਿੰਘ ਪੁੱਤਰ ਹੁਕਮ ਚੰਦ ਵਾਸੀ ਪਿੰਡ ਮਝੇੜ ਥਾਣਾ ਸ੍ਰੀ ਕੀਰਤਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਦੱਸਿਆ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
ਭੀਮ ਚੰਦ ਨੇ ਦੱਸਿਆ ਕਿ ਇਸ ਹਾਦਸੇ ਵਿਚ ਸਾਡੇ ਮੋਟਰਸਾਈਕਲ ਦਾ ਵੀ ਬਹੁਤ ਨੁਕਸਾਨ ਹੋਇਆ ਹੈ ਫਿਰ ਸਾਨੂੰ ਆਸ -ਪਾਸ ਦੀਆਂ ਦੁਕਾਨਾਂ ਵਾਲਿਆਂ ਨੇ ਪ੍ਰਾਈਵੇਟ ਵ੍ਹੀਕਲ ਦਾ ਇੰਤਜ਼ਾਮ ਕਰਕੇ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦਾਖ਼ਲ ਕਰਵਾ ਦਿੱਤਾ, ਜਿੱਥੇ ਡਾਕਟਰ ਸਾਹਿਬ ਨੇ ਪ੍ਰਦੀਪ ਕੁਮਾਰ ਨੂੰ ਚੈੱਕ ਕਰਕੇ ਮ੍ਰਿਤਕ ਐਲਾਨ ਕਰ ਦਿੱਤਾ ਅਤੇ ਮੇਰੇ ਹਲਕੀਆਂ ਸੱਟਾਂ ਲੱਗੀਆਂ ਹੋਈਆਂ ਹਨ। ਉਸ ਨੇ ਕਿਹਾ ਕਿ ਉਕਤ ਟਰੱਕ ਅਤੇ ਉਸ ਦੇ ਡਰਾਈਵਰ ਫੁਮਣ ਸਿੰਘ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਭੀਮ ਚੰਦ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਡਰਾਈਵਰ ਦੇ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਪ੍ਰਦੀਪ ਕੁਮਾਰ ਦੀ ਲਾਸ਼ ਦਾ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਆਪ' ਦਾ ਰਾਜਾ ਵੜਿੰਗ 'ਤੇ ਤਿੱਖਾ ਹਮਲਾ! ਕਿਹਾ,- 'ਇਟਲੀ ਤੇ ਦਿੱਲੀ ਦੇ ਇੰਦਰਾ ਭਵਨ ਦੀ ਕਠਪੁਤਲੀ ਹੈ ਪੰਜਾਬ ਕਾਂਗਰਸ'
NEXT STORY