ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਨੂਰਪੁਰ ਜਨੂਹਾਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸਾ ਵਿਚ ਮੌਤ ਹੋ ਗਈ। ਇਹ ਹਾਦਸਾ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਵਾਪਰਿਆ। ਮ੍ਰਿਤਕ ਦੀ ਪਛਾਣ ਰੋਹਨ ਗਿੱਲ (17) ਵਾਸੀ ਪਿੰਡ ਨੂਰਪੁਰਜਨੂਹਾਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਰੋਹਨ ਬੀਤੀ ਸ਼ਾਮ ਕਿਸੇ ਜ਼ਰੂਰੀ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਘਰੋਂ ਨਿਕਲਿਆ ਸੀ। ਜਦੋਂ ਉਹ ਪਿੰਡ ਭੰਡਾਲ ਬੇਟ ਦੇ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇਕ ਅਣਪਛਾਤੀ ਟਰੈਕਟਰ-ਟਰਾਲੀ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਰੋਹਨ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ ਪਰ ਡਿਊਟੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ ਰਾਤਾਂ, Red Alert ਜਾਰੀ
ਮ੍ਰਿਤਕ ਦੇ ਚਾਚੇ ਗੁਰਨਾਮ ਸਿੰਘ ਨੇ ਦੱਸਿਆ ਕਿ ਰੋਹਨ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ ਅਤੇ ਪਰਿਵਾਰ ਦੀ ਦੇਖਭਾਲ ਉਸ ਦੀ ਵਿਧਵਾ ਮਾਂ ਕਰ ਰਹੀ ਸੀ। ਪੁਲਸ ਅਧਿਕਾਰੀ ਮੂਰਤਾਂ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਾਲੀ ਥਾਂ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਵਾਹਨ ਚਾਲਕ ਜਲਦ ਪੁਲਸ ਦੀ ਗ੍ਰਿਫ਼ਤ ’ਚ ਹੋਵੇਗਾ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਪਥਰਾਅ ਮਗਰੋਂ ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ : ਆਰ. ਸੀ. ਤੇ ਡਰਾਈਵਿੰਗ ਲਾਇਸੈਂਸ ਬਨਾਉਣ ਵਾਲਿਆਂ ਨੂੰ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
NEXT STORY