ਗੋਰਾਇਆ (ਮੁਨੀਸ਼)- ਗੋਰਾਇਆ ਥਾਣੇ ਦੀ ਚੌਕੀ ਦੋਸਾਂਝ ਕਲਾਂ ਦੇ ਪਿੰਡ ਢੰਡਵਾੜ ਵਿਖੇ ਦੇਰ ਰਾਤ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਰਾਕੇਸ਼ ਕੁਮਾਰ ਵਾਸੀ ਕੁੱਲਥਮ ਰੋਡ ਕਾਲੋਨੀ ਪਿੰਡ ਦੁਸਾਂਝ ਕਲਾਂ ਨੇ ਦੱਸਿਆ ਕਿ ਉਸ ਦਾ 20 ਸਾਲਾ ਲੜਕਾ ਸਰਬਜੀਤ ਉਰਫ਼ ਗੋਪੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰੋਂ ਆਪਣੀ ਮਾਸੀ ਦੇ ਘਰ ਪਿੰਡ ਚੀਮਾ ਕਲਾਂ ਨੂੰ ਜਾ ਰਿਹਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਬੰਦ ਹੋ ਜਾਣਗੇ ਇਹ 3 ਰੇਲਵੇ ਫਾਟਕ! ਪੰਜਾਬ ਵਾਸੀਆਂ ਨੂੰ ਮਿਲੇਗੀ ਇਹ ਖ਼ਾਸ ਸਹੂਲਤ
ਜਦੋਂ ਉਹ ਪਿੰਡ ਢੰਡਵਾੜ ਗੇਟ ਨਜ਼ਦੀਕ ਆਇਆ ਤਾਂ ਕਿਸੇ ਅਣਪਛਾਤੇ ਵ੍ਹੀਕਲ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਲੜਕੇ ਸਰਬਜੀਤ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਜ਼ਮੀਨ ’ਤੇ ਡਿੱਗ ਪਿਆ, ਜਿਸ ਕਾਰਨ ਉਸ ਦੇ ਸਿਰ ਅਤੇ ਮੂੰਹ ’ਤੇ ਸੱਟਾਂ ਲੱਗੀਆਂ, ਜਿਸ ਕਰਕੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਮ੍ਰਿਤਕ ਨੌਜਵਾਨ ਦੀ ਲਾਸ਼ ਸਿਵਲ ਹਸਪਤਾਲ ਫਿਲੌਰ ਰੱਖ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਜੰਗ ਬਹਾਦਰ ਨੇ ਦੱਸਿਆਂ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਰਾਕੇਸ਼ ਕੁਮਾਰ ਦੇ ਬਿਆਨਾਂ ਦੇ ਮਾਮਲਾ ਦਰਜ ਕਰਕੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਨੂੰ ਦੇ ਦਿੱਤੀ।
ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਨਵੇਂ ਵਿਵਾਦ 'ਤੇ CM ਮਾਨ ਦਾ ਵੱਡਾ ਬਿਆਨ! ਕਿਹਾ-ਹੁਣ ਤਾਂ ਸਰਕਾਰੀ ਪਾਗਲਖਾਨਾ ਖੋਲ੍ਹਣਾ ਪੈਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ! ਜੁਡੀਸ਼ੀਅਲ ਮੈਜਿਸਟ੍ਰੇਟ ਦੀ ਮੌਜੂਦਗੀ 'ਚ ਹੋਵੇਗਾ ਪੋਸਟਮਾਰਮ
NEXT STORY