ਕਪੂਰਥਲਾ (ਓਬਰਾਏ)- ਕਪੂਰਥਲਾ ਵਿਚ ਸਰਕੂਲਰ ਰੋਡ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਆਹਮੋ-ਸਾਹਮਣੇ ਟੱਕਰ ਤੋਂ ਬਾਅਦ ਇਕ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਪਿਆ, ਜਿਸ ਦੇ ਸਿਰ ਤੋਂ ਪਿੱਛੋਂ ਆ ਰਹੇ ਟਰੱਕ ਦਾ ਟਾਇਰ ਲੰਘ ਗਿਆ। ਇਸ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੌਰਵ ਪੁੱਤਰ ਲਾਲਚੰਦ ਵਾਸੀ ਪੁਰਾਣਾ ਦਾਣਾ ਮੰਡੀ ਕਪੂਰਥਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੌਰਵ ਸਵੇਰੇ ਆਪਣੇ ਕੰਮ ਲਈ ਘਰੋਂ ਨਿਕਲਿਆ ਸੀ।
ਇਹ ਵੀ ਪੜ੍ਹੋ: Alert 'ਤੇ ਪੰਜਾਬ! ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਦਸ਼ਮੇਸ਼ ਕਾਲੋਨੀ ਦਾ ਰਹਿਣ ਵਾਲਾ ਹਰਸ਼ ਪੰਡਿਤ ਆਪਣੇ ਮੋਟਰਸਾਈਕਲ 'ਤੇ ਸਰਕੂਲਰ ਰੋਡ 'ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਟੱਕਰ ਸਾਹਮਣੇ ਤੋਂ ਆ ਰਹੇ ਗੌਰਵ ਦੇ ਮੋਟਰਸਾਈਕਲ ਨਾਲ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਸੜਕ 'ਤੇ ਡਿੱਗ ਗਏ ਅਤੇ ਪਿੱਛੋਂ ਆ ਰਹੇ ਟਰੱਕ ਦਾ ਪਿਛਲਾ ਟਾਇਰ ਗੌਰਵ ਦੇ ਸਿਰ ਤੋਂ ਲੰਘ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸ. ਐੱਸ. ਐੱਫ਼. ਟੀਮ, ਪੀ. ਸੀ. ਆਰ. ਅਤੇ ਸਿਟੀ ਪੁਲਸ ਮੌਕੇ ‘ਤੇ ਪਹੁੰਚੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ। ਇਸ ਸਮੇਂ ਪੁਲਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਕਾਮਿਆਂ ਲਈ Good News! ਕੀਤਾ ਗਿਆ ਰੈਗੂਲਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਤੇ ਹਥਿਆਰ ਮੰਗਵਾਉਣ ’ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
NEXT STORY