ਜਲੰਧਰ (ਸੋਨੂੰ)- ਆਦਮਪੁਰ ਵਿਚ ਬੱਸ ਦੀ ਲਪੇਟ ਵਿਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਨ ਵਾਸੀ ਚੂੜਵਾਲੀ ਦੇ ਰੂਪ ਵਿਚ ਹੋਈ ਹੈ। ਰਾਜਨ ਚੂੜਵਾਲੀ ਸਕੂਲ ਵਿਚ ਪੜ੍ਹਦਾ ਸੀ ਅਤੇ ਭੈਣ ਨੂੰ ਸਕੂਲ ਛੱਡਣ ਲਈ ਆਇਆ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਬੱਸਾਂ ਇਕ ਦੂਜੇ ਨੂੰ ਓਵਰਟੇਕ ਕਰ ਰਹੀਆਂ ਸਨ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਨੌਜਵਾਨ ਦੀ ਮੌਤ ਦੇ ਵਿਰੋਧ 'ਚ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਸੜਕ ਜਾਮ ਕਰ ਦਿੱਤੀ।

ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਥੇ ਹੀ ਬਜ਼ੁਰਗ ਵਿਅਕਤੀ ਨੇ ਕਿਹਾ ਕਿ ਬੱਸ ਡਰਾਈਵਰ ਨੇ ਉਸ ਦੇ ਇਕਲੌਤੇ ਪੋਤੇ ਨੂੰ ਕੁਚਲ ਦਿੱਤਾ। ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਡਰਾਈਵਰ ਨੂੰ ਫੜਨ ਤੋਂ ਬਾਅਦ ਉਹ ਵਿਰੋਧ ਪ੍ਰਦਰਸ਼ਨ ਖ਼ਤਮ ਕਰ ਦੇਣਗੇ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਰਤਾਰ ਬੱਸ ਰੋਡਵੇਜ਼ ਬੱਸ ਨੂੰ ਓਵਰਟੇਕ ਕਰ ਰਹੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ

ਲੋਕਾਂ ਦਾ ਕਹਿਣਾ ਹੈ ਕਿ ਕਰਤਾਰ ਬੱਸ ਦਾ ਡਰਾਈਵਰ ਯਾਤਰੀਆਂ ਨੂੰ ਉਤਾਰ ਰਿਹਾ ਸੀ। ਇਸ ਦੌਰਾਨ ਇਕ ਰੋਡਵੇਜ਼ ਬੱਸ ਨੇ ਕਰਤਾਰ ਬੱਸ ਨੂੰ ਓਵਰਟੇਕ ਕਰ ਦਿੱਤਾ ਅਤੇ ਬੱਚੇ ਨੂੰ ਸੜਕ ਕਿਨਾਰੇ ਕੁਚਲ ਦਿੱਤਾ। ਡਰਾਈਵਰ ਬੱਸ ਛੱਡ ਕੇ ਭੱਜ ਗਿਆ ਜਦਕਿ ਕੰਡਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਘਟਨਾ ਦੀ ਸੂਚਨਾ ਮਿਲਣ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬੱਸ ਨੂੰ ਜ਼ਬਤ ਕਰ ਲਿਆ ਗਿਆ ਅਤੇ ਕੰਡਕਟਰ ਨੂੰ ਥਾਣੇ ਲਿਜਾਇਆ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੜਕ ਦੀ ਮਾੜੀ ਹਾਲਤ ਕਾਰਨ, ਬੱਸ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ: ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
NEXT STORY