ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ)-ਅੱਡਾ ਸਰਾਂ ਤੋਂ ਖੁੱਡਾ ਸੜਕ 'ਤੇ ਪਿੰਡ ਖੁਣਖੁਣ ਕਲਾ ਨੇੜੇ ਵਾਪਰੇ ਇਕ ਸੜਕ ਹਾਦਸਾ ਵਾਪਰ ਗਿਆ। ਕਾਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਜਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਨੰਗਲ ਖੁੰਗਾ ਵਜੋਂ ਹੋਈ।
ਇਹ ਵੀ ਪੜ੍ਹੋ: ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ

ਇਹ ਹਾਦਸਾ ਸਵੇਰੇ ਕਰੀਬ ਸਾਢੇ 8 ਵਜੇ ਉਸ ਸਮੇਂ ਵਾਪਰਿਆ ਜਦੋਂ ਸਾਜਨ ਸਿੰਘ ਪਿੰਡ ਨੰਗਲ ਖੁੰਗਾ ਤੋਂ ਦਸੂਹੇ ਆਪਣੇ ਰੋਜ਼ਾਨਾ ਦੇ ਕੰਮ 'ਤੇ ਜਾ ਰਿਹਾ ਸੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸਾਜਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਾਜਨ ਸਿੰਘ ਆਪਣੀ ਭੈਣ ਦਾ ਇਕਲੌਤਾ ਭਰਾ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਹਾਦਸੇ ਉਪਰੰਤ ਪੁਲਸ ਨੇ ਪਹੁੰਚ ਕੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
DSP ਕਰਮਵੀਰ ਸਿੰਘ ਤੂਰ ਦਾ WhatsApp ਨੰਬਰ ਹੈਕ! ਪੁਲਸ ਨੇ ਲੋਕਾਂ ਨੂੰ ਕੀਤਾ ਸਾਵਧਾਨ
NEXT STORY