ਨਡਾਲਾ (ਸ਼ਰਮਾ)-ਨਡਾਲਾ-ਸੁਭਾਨਪੁਰ ਰੋਡ 'ਤੇ ਨਡਾਲਾ ਵਿਖੇ ਸ਼ਰਮਾ ਪੈਟਰੋਲ ਪੰਪ ਦੇ ਸਾਹਮਣੇ ਮਿੱਟੀ ਨਾਲ ਲੱਦੇ ਇਕ ਟਿੱਪਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਉਕਤ ਮੋਟਰਸਾਈਕਲ ਨੌਜਵਾਨ ਨੇ ਦੀਵਾਲੀ ਦੇ ਦਿਨ ਹੀ ਖ਼ਰੀਦਿਆ ਸੀ।

ਜਾਣਕਾਰੀ ਮੁਤਾਬਕ ਟਿੱਪਰ ਨੰਬਰ ਪੀ. ਬੀ. 06 ਵੀ-5107 ਨਡਾਲਾ ਚੌਕ ਤੋਂ ਸੁਭਾਨਪੁਰ ਵੱਲ ਜਾ ਰਿਹਾ ਸੀ। ਇਸ ਦੌਰਾਨ ਟਿੱਪਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਸੜਕ 'ਤੇ ਡਿੱਗ ਪਏ ਅਤੇ ਟਿੱਪਰ ਮੋਟਰਸਾਈਕਲ ਸਮੇਤ ਉਨ੍ਹਾਂ ਨੂੰ ਕਰੀਬ 40-50 ਫੁੱਟ ਤੱਕ ਘੜੀਸਦਾ ਲੈ ਗਿਆ। ਇਸ ਹਾਦਸੇ 'ਚ ਮੋਟਰਸਾਈਕਲ ਦੇ ਪਿੱਛੇ ਬੈਠੇ ਰਜਿੰਦਰ ਸਿੰਘ (25) ਪੁੱਤਰ ਪਿਆਰਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਲਾ ਰਿਹਾ ਰਾਹੁਲ ਪੁੱਤਰ ਮਨਜੀਤ ਸਿੰਘ ਦੋਵੇਂ ਵਾਸੀ ਪਿੰਡ ਹੈਬਤਪੁਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਰਾਹੁਲ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਜ਼ਖ਼ਮੀ ਰਾਹੁਲ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਸੁਭਾਨਪੁਰ ਵੱਲ ਜਾ ਰਹੇ ਸਨ ਕਿ ਪਿੱਛੋਂ ਆ ਰਹੇ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ ਵੱਡੇ ਖ਼ੁਲਾਸੇ
ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਨੌਨਿਹਾਲ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ 'ਤੇ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ। ਉੱਧਰ ਨਡਾਲਾ ਪੁਲਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਵੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਨੇ ਕੀਤੀ ਮੀਂਹ ਦੀ ਭਵਿੱਖਬਾਣੀ
ਇਸ ਮੌਕੇ ਮ੍ਰਿਤਕ ਨੌਜਵਾਨ ਦੇ ਚਾਚਾ ਧਰਮਿੰਦਰ ਕੁਮਾਰ ਵਾਸੀ ਹੈਬਤਪੁਰ ਨੇ ਸਵਾਲ ਉਠਾਉਂਦਿਆਂ ਦੱਸਿਆ ਕਿ ਇਸ ਸੜਕ ’ਤੇ ਨੋ ਐਂਟਰੀ ਤਹਿਤ ਪ੍ਰਸ਼ਾਸਨ ਵੱਲੋਂ ਦਿਨ ਸਮੇਂ ਟਿੱਪਰਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਹੋਈ ਹੈ ਪਰ ਇਸ ਦੇ ਬਾਵਜੂਦ ਟਿੱਪਰ ਲਗਾਤਾਰ ਬੇਰੋਕ-ਟੋਕ ਚੱਲ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਦਿਨ ਸਮੇਂ ਟਿੱਪਰਾਂ ਦੀ ਆਵਾਜਾਈ ’ਤੇ ਲੱਗੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ ਤੇ ਅਜਿਹੇ ਵਾਹਨਾਂ ਦੀ ਆਵਾਜਾਈ ਬੰਦ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਅਜਿਹੇ ਦਰਦਨਾਕ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ੀਰਕਪੁਰ ਫਲਾਈਓਵਰ ’ਤੇ ਚੱਲਦੀ ਗੱਡੀ ਨੂੰ ਲੱਗੀ ਭਿਆਨਕ ਅੱਗ, ਛਾਲ ਮਾਰ ਕੇ ਡਰਾਈਵਰ ਨੇ ਬਚਾਈ ਜਾਨ
NEXT STORY