ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਸੰਗਰੂਰ ਵਿਖੇ ਪਿੰਡ ਭਰੂਰ ’ਚ ਇਕ 14 ਸਾਲਾ ਬੱਚੇ ਦੀ ਪਤੰਗ ਉਡਾਉਂਦੇ ਹੋਏ ਟਰੇਨ ਥੱਲੇ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਉਸ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਗੁਰਬਾਜ਼ ਸਿੰਘ ਆਪਣੇ ਦੋਸਤਾਂ ਨਾਲ ਪਤੰਗ ਉਡਾ ਰਿਹਾ ਸੀ ਅਤੇ ਇਸ ਦੌਰਾਨ ਉਹ ਟਰੇਨ ਦੀਆਂ ਲਾਈਨਾਂ ’ਤੇ ਆ ਗਿਆ ਅਤੇ ਦੂਜੇ ਪਾਸਿਓਂ ਆ ਰਹੀ ਟਰੇਨ ਥੱਲੇ ਆਉਣ ਕਾਰਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਗੁਰਬਾਜ਼ ਸਿੰਘ ਦੋ ਭੈਣ ਦਾ ਇਕਲੌਤਾ ਭਰਾ ਸੀ। 14 ਸਾਲਾ ਪੁੱਤ ਦੀ ਲਾਸ਼ ਨੂੰ ਵੇਖ ਕੇ ਪਰਿਵਾਰ ਵਿਚ ਚੀਕ-ਚਿਹਾੜਾ ਮਚ ਗਿਆ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਫੜੇ ਗਏ ਦੋਸ਼ੀਆਂ ਨੂੰ ਲੈ ਕੇ ਪੰਜਾਬ DGP ਗੌਰਵ ਯਾਦਵ ਦਾ ਹੁਣ ਤੱਕ ਦਾ ਵੱਡਾ ਖ਼ੁਲਾਸਾ
ਕੁਝ ਚਸ਼ਮਦੀਦਾਂ ਦੇ ਦੱਸਣ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਰੇਲਵੇ ਦਾ ਪਾਵਰ ਇੰਜਣ ਬੱਚੇ ਨੂੰ ਘੜੀਸਦਾ ਘੜੀਸਦਾ ਦੂਰ ਤੱਕ ਲੈ ਗਿਆ। ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਬਾਜ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਆਪਣੇ ਪਿੱਛੇ ਮਾਤਾ-ਪਿਤਾ ਸਮੇਤ ਦੋ ਛੋਟੀਆਂ ਭੈਣਾਂ ਛੱਡ ਗਿਆ ਹੈ। ਸਹਾਇਕ ਥਾਣੇਦਾਰ ਦੀਦਾਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਬੱਚੇ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਚਿੰਤਾਜਨਕ: ਹਾਇਰ ਐਜੂਕੇਸ਼ਨ ਦਾ ਬਜਟ 38,350 ਕਰੋੜ ਰੁਪਏ, ਵਿਦੇਸ਼ ’ਚ ਪੜ੍ਹਾਈ ’ਤੇ ਖ਼ਰਚੇ 64,211 ਕਰੋੜ ਰੁਪਏ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਮੋਹਾਲੀ ਦੇ ਸਰਕਾਰੀ ਸਕੂਲ 'ਚ ਤੇਜ਼ਧਾਰ ਹਥਿਆਰ ਲੈ ਕੇ ਵੜਿਆ ਵਿਦਿਆਰਥੀ, ਦੇਖਦੇ ਹੀ ਦੇਖਦੇ ਕਰਤਾ ਵੱਡਾ ਕਾਰਾ
NEXT STORY