ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਮਹਿਤਪੁਰ ਇਲਾਕੇ 'ਚ ਇਕ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਡ ਖੁਰਮਪੁਰ ਦੇ ਰਹਿਣ ਵਾਲੇ ਅਨਮੋਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਨਮੋਲ ਦੀ ਲਾਸ਼ ਮਹਿਤਪੁਰ ਪੁਲਸ ਸਟੇਸ਼ਨ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਬੱਸ ਸਟੈਂਡ ਨੇੜਿਓਂ ਬਰਾਮਦ ਕੀਤੀ ਗਈ ਹੈ।
ਮੁੱਢਲੀ ਜਾਂਚ ਅਤੇ ਮੌਕੇ ਦੇ ਹਾਲਾਤ ਨੂੰ ਵੇਖਦੇ ਹੋਏ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਡਰੱਗ ਓਵਰਡੋਜ਼ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਕੋਲੋਂ ਇਕ ਸਰਿੰਜ ਅਤੇ ਬੋਤਲ ਵੀ ਮਿਲੀ ਹੈ, ਹਾਲਾਂਕਿ ਪੁਲਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਉਥੇ ਹੀ ਮ੍ਰਿਤਕ ਨੌਜਵਾਨ ਦੀ ਮਾਂ ਦੀ ਰੋਣ ਵਾਲੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ

ਇਕ ਹਫ਼ਤੇ 'ਚ ਤੀਜੀ ਘਟਨਾ
ਇਸ ਇਲਾਕੇ 'ਚ ਇਕ ਹਫ਼ਤੇ ਦੇ ਅੰਦਰ ਇਹ ਤੀਜੀ ਸ਼ੱਕੀ ਮੌਤ ਹੈ। ਇਸ ਤੋਂ ਪਹਿਲਾਂ 7 ਮਾਰਚ ਪਿੰਡ ਉਧੋਵਾਲ ਦੇ ਇਕ ਕਬੱਡੀ ਖਿਡਾਰੀ ਵੰਸ਼ ਦੀ ਲਾਸ਼ ਬਾਲੋਕੀ ਖੇੜਾ ਰੋਡ ਤੋਂ ਮਿਲੀ ਸੀ। ਉਸ ਦੀ ਮੌਤ ਦਾ ਕਾਰਨ ਵੀ ਨਸ਼ੇ ਦੀ ਓਵਰਡੋਜ਼ ਸੀ। 6 ਮਾਰਚ ਨੂੰ ਪਿੰਡ ਬੂਟੇ ਦੀਆਂ ਛੰਨਾਂ ਦੇ ਸਰਪੰਚ ਮਹਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਸਰਪੰਚ ਨੇ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕੀ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਸੀ।
ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਤਰਸੇਮ ਪੀਟਰ ਅਨੁਸਾਰ ਨਸ਼ਾ ਤਸਕਰਾਂ ਦੇ ਵਧਦੇ ਪ੍ਰਭਾਵ ਕਾਰਨ ਇਲਾਕੇ ਦੇ ਲੋਕ ਡਰ ਦੇ ਸਾਏ ਹੇਠ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੇ ਲਾਸ਼ ਕੋਲ ਸਰਿੰਜ ਵੇਖੀ ਸੀ ਪਰ ਡਰ ਦੇ ਮਾਰੇ ਕੋਈ ਵੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
ਇਹ ਵੀ ਪੜ੍ਹੋ: Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋਂ-ਤੇਰ੍ਹਵੀਂ! ਥਾਰ ਗੱਡੀ ਦੇ ਅੰਦਰਲਾ ਨਜ਼ਾਰਾ ਵੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਬਲੈਕ 'ਚ ਵਿਕ ਰਹੇ LPG ਸਿਲੰਡਰ! ਰਸੋਈ ਲਈ ਲੱਕੜਾਂ ਤੇ ਪਾਥੀਆਂ ਦਾ ਜੁਗਾੜ ਕਰਨ ਲੱਗੇ ਲੋਕ
NEXT STORY