ਕਪੂਰਥਲਾ (ਓਬਰਾਏ)— ਇਤਿਹਾਸਕ ਸ਼ਾਲੀਮਾਰ ਬਾਗ ਕਪੂਰਥਲਾ ਦੀ ਪੁਰਾਣੀ ਇਤਿਹਾਸਕ ਕਬਰਗਾਹ ’ਚੋਂ ਇਕ ਪ੍ਰਵਾਸੀ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਉਕਤ ਨੌਜਵਾਨ ਦੀ ਪਛਾਣ ਪ੍ਰੀਤਮ ਕੁਮਾਰ ਵਜੋਂ ਹੋਈ ਹੈ, ਜੋਕਿ ਬਿਜਨੌਰ ਦਾ ਰਹਿਣ ਵਾਲਾ ਸੀ। ਇਹ ਵੀ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲ ’ਚੋਂ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਲਾਸ਼ ਬਰਾਮਦ
ਮਿਲੀ ਜਾਣਕਾਰੀ ਮੁਤਾਬਕ ਸ਼ਾਲੀਮਾਰ ਬਾਗ ’ਚ ਘੁੰਮਣ ਆਏ ਕੁਝ ਉਕਤ ਨੌਜਵਾਨ ਦੀ ਲਾਸ਼ ਵੇਖੀ ਤਾਂ ਇਸ ਦੀ ਜਾਣਕਾਰੀ ਤੁਰੰਤ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ। ਉਥੇ ਹੀ ਪਰਿਵਾਰਕ ਮੈਂਬਰਾਂ ਨੇ ਸਾਜਿਸ਼ ਦੇ ਤਹਿਤ ਉਕਤ ਨੌਜਵਾਨ ਦੀ ਮੌਤ ਹੋਣ ਦੀ ਗੱਲ ਕਹੀ ਹੈ। ਉਕਤ ਨੌਜਵਾਨ ਕੁਝ ਦਿਨ ਪਹਿਲਾਂ ਵੀ ਪਿੰਡ ਤੋਂ ਵਾਪਸ ਜ਼ਿਲ੍ਹਾ ਕਪੂਰਥਲਾ ਪਹੁੰਚਿਆ ਸੀ। ਪ੍ਰਵਾਸੀ ਪ੍ਰੀਤਮ ਕੁਮਾਰ ਫਲਾਵਰ ਡੈਕੋਰੇਸ਼ਨ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ
ਮਿ੍ਰਤਕ ਪ੍ਰੀਤਮ ਕੁਮਾਰ ਦੇ ਦੁਕਾਨ ਮਾਲਕ ਸੰਜੀਵ ਕੁਮਾਰ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਅਜੇ ਕੁਝ ਸਮਾਂ ਪਹਿਲਾਂ ਹੀ ਵਿਆਹ ਤੋਂ ਬਾਅਦ ਪਿੰਡ ਤੋਂ ਵਾਪਸ ਆਇਆ ਸੀ। ਉਨ੍ਹਾਂ ਦੱਸਿਆ ਕਿ ਪ੍ਰੀਤਮ ਦੇ ਹੱਥ ’ਚ ਸੋਨੇ ਦੇ ਅੰਗੂਠੀ ਪਾਈ ਅਤੇ ਗਲੇ ’ਚੋਂ ਸੋਨੇ ਦੀ ਚੇਨ ਗਾਇਬ ਮਿਲੀ। ਲਾਸ਼ ਨੂੰ ਵੇਖਣ ’ਤੇ ਪਤਾ ਲੱਗਦਾ ਹੈ ਕਿ ਮਰਨ ਤੋਂ ਬਾਅਦ ਕਿਸੇ ਨੇ ਉਸ ਦੇ ਪਰਸ ਦੀ ਤਲਾਸ਼ੀ ਵੀ ਲਈ ਹੈ ਅਤੇ ਉਸ ਦੇ ਸਾਰੇ ਦਸਤਾਵੇਜ਼ ਉਸ ਦੀ ਲਾਸ਼ ਦੇ ਕੋਲ ਪਏ ਮਿਲੇ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ
ੳਨ੍ਹਾਂ ਦੱਸਿਆ ਕਿ ਪ੍ਰੀਤਮ ਕੁਮਾਰ 15 ਤਾਰੀਖ਼ ਤੋਂ ਮਨਸੂਰਵਾਲ ਦੋਨਾ ਕਪੂਰਥਲਾ ਤੋਂ ਸ਼ੱਕੀ ਹਾਲਾਤ ’ਚ ਗਾਇਬ ਹੋ ਗਿਆ ਸੀ। ਘਰ ਨਾ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ ਨੇ ਲਾਪਤਾ ਦੀ ਇਤਲਾਹ ਕਪੂਰਥਲਾ ਪੁਲਸ ਨੂੰ ਦਿੱਤੀ ਸੀ। ਥਾਣਾ ਸਿਟੀ ਕਪੂਰਥਲਾ ਦੇ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ’ਚ ਭੇਜ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਹੀ ਅਸਲ ਸੱਚਾਈ ਸਾਹਮਣੇ ਆਵੇਗੀ।
ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾੲ, ਕੁਮੈਂਟ ਕਰਕੇ ਦਿਓ ਜਵਾਬ
ਕਾਂਗਰਸੀ ਆਗੂ ਗੁਰਲਾਲ ਭਲਵਾਨ ਦੇ ਕਤਲ ਦੀ ਵੀਡੀਓ ਆਈ ਸਾਹਮਣੇ
NEXT STORY