ਜਲੰਧਰ (ਸੋਨੂੰ)- ਸੂਬੇ ਵਿੱਚ ਭਾਵੇਂ ਕੋਈ ਵੀ ਸਰਕਾਰ ਆਏ ਹਮੇਸ਼ਾ ਦਾਅਵਾ ਕਰਦੀਆਂ ਰਹੀਆਂ ਹਨ ਕਿ ਸੂਬੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ ਪਰ ਹਕੀਕਤ ਇਸ ਤੋਂ ਹਮੇਸ਼ਾ ਉਲਟ ਰਹੀ ਹੈ ਅਤੇ ਨੌਜਵਾਨਾਂ ਦੀਆਂ ਜਾਨਾਂ ਹਾਲੇ ਵੀ ਜਾ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਦੇ ਸਰਾਭਾ ਨਗਰ ਦੇ ਵਿੱਚੋਂ ਸਾਹਮਣੇ ਆਇਆ ਹੈ, ਜਿੱਥੇ ਇਕ 20 ਸਾਲਾ ਰਾਹੁਲ ਵਰਮਾ ਨਾਮ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋ ਗਈ।
ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਦੀ ਸਖ਼ਤ ਚਿਤਾਵਨੀ, ਜੇਕਰ ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਹੋਏ ਤਾਂ ਅਧਿਕਾਰੀਆਂ ’ਤੇ ਦਰਜ ਹੋਵੇਗੀ FIR

ਇਸ ਮਾਮਲੇ ਨੂੰ ਲੈ ਕੇ ਜਲੰਧਰ ਦੇ ਪੁਲਸ ਡਿਵੀਜ਼ਨ ਨੰਬਰ-8 ਦੇ ਐੱਸ. ਐੱਚ. ਓ. ਮੁਕੇਸ਼ ਕੁਮਾਰ ਨੇ ਦੱਸਿਆ ਕਿ ਰਾਹੁਲ ਕੱਲ੍ਹ ਰਾਤ ਆਪਣੀ ਮਤਰੇਈ ਮਾਂ ਕੋਲ ਸਰਾਭਾ ਨਗਰ ਵਿੱਚ ਆਇਆ ਸੀ ਅਤੇ ਇਥੇ ਹੀ ਸੁੱਤਾ ਸੀ ਪਰ ਸਵੇਰੇ ਉਸ ਦੀ ਮ੍ਰਿਤਕ ਦੇਹ ਉਸ ਦੇ ਕਮਰੇ ਵਿੱਚੋਂ ਮਿਲੀ। ਰਾਹੁਲ ਦੀ ਲਾਸ਼ ਦੇ ਕੋਲੋਂ ਦੋ ਸਰਿੰਜਾਂ ਵੀ ਬਰਾਮਦ ਹੋਈਆਂ। ਐੱਸ. ਐੱਚ. ਓ. ਮੁਤਾਬਕ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਬਿਸਰਾ ਰਿਪੋਰਟ ਆਉਣ 'ਤੇ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਸਕੇਗਾ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੇ ਵੱਡੇ ਸਿਆਸੀ ਧਮਾਕੇ, ‘ਆਪ’ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਈਨਿੰਗ ਵਿਭਾਗ ਵੱਲੋਂ ਰੇਤ ਮਾਫ਼ੀਆ ਵਿਰੋਧ ਕਾਰਵਾਈ
NEXT STORY