ਕਪੂਰਥਲਾ (ਭੂਸ਼ਣ/ਮਲਹੋਤਰਾ)- ਇਕ ਨੌਜਵਾਨ ਨੂੰ ਘਰੋਂ ਬੁਲਾ ਕੇ ਨਸ਼ੇ ਦੀ ਓਵਰਡੋਜ਼ ਦੇ ਕੇ ਮੌਤ ਦੇ ਮੂੰਹ ’ਚ ਪਹੁੰਚਾਉਣ ਦੇ ਮਾਮਲੇ ’ਚ ਥਾਣਾ ਸੁਭਾਨਪੁਰ ਕਪੂਰਥਲਾ ਦੀ ਪੁਲਸ ਨੇ ਇਕ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ : ਹੋਲੀ ਮੌਕੇ ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਦਰਿੰਦਿਆਂ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਦਿੱਤਾ ਜ਼ਹਿਰ
ਜਾਣਕਾਰੀ ਅਨੁਸਾਰ ਰੀਨਾ ਰਾਣੀ ਵਾਸੀ ਪਿੰਡ ਅੰਬੀਆ ਤੋਫ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਨੇ ਥਾਣਾ ਸੁਭਾਨਪੁਰ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ 28 ਮਾਰਚ ਦੀ ਸਵੇਰ 7.30 ਵਜੇ ਉਸ ਦਾ ਪਤੀ ਇੰਦਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਘਰ ’ਚ ਮੌਜੂਦ ਸਨ। ਇਸੇ ਦੌਰਾਨ ਉਸ ਦੇ ਪਿੰਡ ਨਾਲ ਸਬੰਧਤ ਕਰਨ ਪੁੱਤਰ ਦਰਸ਼ਨ ਸਿੰਘ ਉਸ ਦੇ ਘਰ ਆਇਆ ਅਤੇ ਉਸ ਦੇ ਪਤੀ ਨੂੰ ਆਪਣੇ ਨਾਲ ਬਿਠਾ ਕੇ ਲੈ ਗਿਆ।
ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ
ਬਾਅਦ ’ਚ ਉਸ ਦੇ ਦਿਓਰ ਰਣਜੀਤ ਸਿੰਘ ਨੇ ਫੋਨ ਕਰਕੇ ਦੱਸਿਆ ਕਿ ਇੰਦਰਜੀਤ ਸਿੰਘ ਬੇਹੋਸ਼ੀ ਦੀ ਹਾਲਤ ’ਚ ਪਿੰਡ ਲੱਖਣ ਖੋਲ੍ਹੇ ਦੇ ਸਰਕਾਰੀ ਟਿਊਬਵੈੱਲ ਦੇ ਨੇੜੇ ਪਿਆ ਹੈ, ਜਿਸ ’ਤੇ ਜਦੋਂ ਉਹ ਆਪਣੇ ਦਿਓਰ ਨਾਲ ਮੌਕੇ ’ਤੇ ਪਹੁੰਚੀ ਤਾਂ ਉਸ ਨੂੰ ਪਤਾ ਲੱਗਾ ਕਿ ਇੰਦਰਜੀਤ ਸਿੰਘ ਨੂੰ ਇਲਾਜ ਲਈ 108 ਐਂਬੂਲੈਂਸ ’ਤੇ ਸਿਵਲ ਹਸਪਤਾਲ ਕਰਤਾਰਪੁਰ ਭੇਜ ਦਿੱਤਾ ਗਿਆ ਸੀ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਰੀਨਾ ਰਾਣੀ ਨੇ ਦੱਸਿਆ ਕਿ ਕਰਨ ਨੇ ਉਸ ਦੇ ਪਤੀ ਨੂੰ ਨਸ਼ੇ ਦੀ ਓਵਰਡੋਜ਼ ਦੇ ਦਿੱਤੀ ਸੀ ਅਤੇ ਉਸ ਦੇ ਪਤੀ ਦੀ ਹਾਲਤ ਨੂੰ ਵਿਗੜਦੇ ਵੇਖ ਕੇ ਕਰਨ ਮੌਕੇ ਤੋਂ ਫਰਾਰ ਹੋ ਗਿਆ, ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭਗਵੰਤ ਦੀ ਕੈਪਟਨ ਨੂੰ ਚਿਤਾਵਨੀ, ਕਿਹਾ-ਬਿਜਲੀ ਦੇ ਮੁੱਦੇ ’ਤੇ 7 ਅਪ੍ਰੈਲ ਤੋਂ ਸੂਬੇ ’ਚ ਛੇੜਾਂਗੇ ਅੰਦੋਲਨ
ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਭੁਲੱਥ ਸੰਦੀਪ ਸਿੰਘ ਮੰਡ ਅਤੇ ਐੱਸ. ਐੱਚ. ਓ. ਸੁਭਾਨਪੁਰ ਅਮਨਦੀਪ ਨਾਹਰ ਪੁਲਸ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ। ਸੁਭਾਨਪੁਰ ਪੁਲਸ ਨੇ ਕਰਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਤੇਜ਼ ਕਰ ਦਿੱਤੀ ਹੈ। ਉੱਥੇ ਹੀ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਭਗਵੰਤ ਦੀ ਕੈਪਟਨ ਨੂੰ ਚਿਤਾਵਨੀ, ਕਿਹਾ-ਬਿਜਲੀ ਦੇ ਮੁੱਦੇ ’ਤੇ 7 ਅਪ੍ਰੈਲ ਤੋਂ ਸੂਬੇ ’ਚ ਛੇੜਾਂਗੇ ਅੰਦੋਲਨ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਤਿੰਦਰ ਕੌਰ ਨਗਰ ਕੌਂਸਲ ਦੀ ਸੀਨੀਅਰ ਅਤੇ ਗੁਰਨਾਮ ਖ਼ਾਲਸਾ ਜੂਨੀਅਰ ਉੱਪ ਪ੍ਰਧਾਨ ਨਿਯੁਕਤ
NEXT STORY