ਫਗਵਾੜਾ/ਜਲੰਧਰ (ਸੋਨੂੰ)- ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਸੜਕ ਹਾਦਸਾ ਵਾਪਰਨ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਹਿਲ ਵਾਸੀ ਬੜਿੰਗ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸਾਹਿਲ ਅਤੇ ਸ਼ਿਵਾਨੀ ਵਾਸੀ ਦੀਪ ਨਗਰ ਮੋਟਰਸਾਈਕਲ ‘ਤੇ ਫਗਵਾੜਾ ਵਾਲੀ ਸਾਈਡ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ। ਇਸੇ ਦੌਰਾਨ ਹਵੇਲੀ ਕੋਲ ਚਹੇੜੂ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਚਿੱਕ-ਚਿੱਕ ਹਾਊਸ ਨੇੜੇ ਹੋਏ ਹਾਦਸੇ ਮਗਰੋਂ ਜਲੰਧਰ ਪੁਲਸ ਦੀ ਸਖ਼ਤੀ, ਭਾਰੀ ਵਾਹਨਾਂ ਦੀ ਐਂਟਰੀ ’ਤੇ ਰੋਕ ਲਈ ਮੁਹਿੰਮ ਸ਼ੁਰੂ

ਹਾਦਸੇ ਵਿਚ ਸਾਹਿਲ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕੁੜੀ ਸ਼ਿਵਾਨੀ ਦਾ ਬਚਾਅ ਹੋ ਗਿਆ। ਇਸ ਸਬੰਧੀ ਮੌਕੇ ‘ਤੇ ਪਹੁੰਚੇ ਥਾਣਾ ਫਗਵਾੜਾ ਦੇ ਏ. ਐੱਸ. ਆਈ. ਬਿੰਦਰਪਾਲ ਨੇ ਦੱਸਿਆ ਕਿ ਪੁਲਸ ਵੱਲੋਂ ਹਾਦਸੇ ਨੂੰ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਪੁਲਸ ਨੇ ਸਾਹਿਲ ਦੀ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: ਖਾਣਾ ਖਾਣ ਮਗਰੋਂ PG ਜਾ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ ਨੇ ਘਰ ’ਚ ਵਿਛਾਏ ਸੱਥਰ, MSC ਦੇ ਵਿਦਿਆਰਥੀ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪ੍ਰੇਮ ਸਬੰਧਾਂ ਦੇ ਚੱਲਦਿਆਂ ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵਿਆਹੀ ਕੁੜੀ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ
NEXT STORY