ਜਲੰਧਰ (ਜ. ਬ., ਸੋਨੂੰ)- ਅੰਮ੍ਰਿਤਸਰ ਬਾਈਪਾਸ ’ਤੇ ਸਿੰਗਲਜ਼ ਲੇਨ ਵਿਚ ਜਾ ਰਹੇ ਨਿਗਮ ਦੇ ਡਰਾਈਵਰ ਦੇ ਇਕਲੌਤੇ ਪੁੱਤਰ ਦੀ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ’ਚ ਬਾਈਕ ਸਵਾਰ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ ਜਦਕਿ ਡਰਾਈਵਰ ਦੇ ਇਕਲੌਤੇ ਬੇਟੇ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਸਚਿਨ ਸ਼ਰਮਾ (21) ਪੁੱਤਰ ਰਾਕੇਸ਼ ਸ਼ਰਮਾ ਨਿਵਾਸੀ ਭਗਤ ਸਿੰਘ ਕਾਲੋਨੀ ਵਜੋਂ ਹੋਈ ਹੈ। ਸਚਿਨ ਡੇਵੀਏਟ ਕਾਲਜ 'ਚ ਇੰਜੀਨੀਅਰਿੰਗ ਕਰ ਰਿਹਾ ਸੀ।
ਜਾਣਕਾਰੀ ਅਨੁਸਾਰ ਸਚਿਨ ਆਪਣੇ ਦੋਸਤ ਵਿਵੇਕ ਸ਼ਰਮਾ ਨਾਲ ਜਾ ਰਿਹਾ ਸੀ, ਜਿਵੇਂ ਹੀ ਉਨ੍ਹਾਂ ਦੀ ਮੋਟਰਸਾਈਕਲ ਫੇਅਰ ਫਾਰਮ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਅਣਪਛਾਤਾ ਵਾਹਨ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ ਰਾਹਗੀਰਾਂ ਦੀ ਮਦਦ ਨਾਲ ਦੋਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿੱਚ ਸਚਿਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਵਿਵੇਕ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਕਣਕ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਮਾਮਲੇ ਤੇਜ਼ੀ ਨਾਲ ਵਧੇ, ਟੁੱਟ ਸਕਦੈ 7 ਸਾਲਾ ਦਾ ਰਿਕਾਰਡ
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ ਇਕ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਪੁਲਸ ਨੇ ਅਣਪਛਾਤੇ ਵਾਹਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ ਸਚਿਨ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਹੈ ਜਦਕਿ ਜ਼ਖ਼ਮੀ ਵਿਵੇਕ ਫੋਟੋਗ੍ਰਾਫਰ ਹੈ। ਥਾਣਾ ਨੰਬਰ ਇਕ ਦੇ ਇੰਚਾਰਜ ਸੁਰਜੀਤ ਸਿੰਘ ਦਾ ਕਹਿਣਾ ਹੈ ਕਿ ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਕੇ ਵਾਹਨ ਦਾ ਪਤਾ ਲੱਗ ਸਕੇ।
ਇਹ ਵੀ ਪੜ੍ਹੋ: ਗ੍ਰਿਫ਼ਤਾਰ ਸਮੱਗਲਰ ਸੋਨੂੰ ਦੇ ਮੋਬਾਇਲ 'ਚੋਂ ਮਿਲੇ ਵੱਡੇ ਪੁਲਸ ਅਧਿਕਾਰੀਆਂ ਦੇ ਨੰਬਰ ਤੇ ਚੈਟਿੰਗ, ਹੋਏ ਵੱਡੇ ਖ਼ੁਲਾਸੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖਾਲਿਸਤਾਨੀ ਅੱਤਵਾਦੀਆਂ ਨੂੰ ਸਥਾਨਕ ਮੁਲਜ਼ਮਾਂ ਤੋਂ ਮਿਲ ਰਹੇ ਸਹਿਯੋਗ ਨੇ ਵਧਾਈ ਚਿੰਤਾ
NEXT STORY