ਲੁਧਿਆਣਾ (ਰਿਸ਼ੀ)- ਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਆਪਣੀ ਲਪੇਟ ਵਿਚ ਲੈ ਲਿਆ। ਜ਼ਖਮੀ ਨੂੰ ਲਹੂ-ਲੂਹਾਨ ਹਾਲਤ ’ਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਦਰੇਸੀ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਰੇਲਵੇ ਸਟੇਸ਼ਨ ਤੋਂ 7 ਮਹੀਨਿਆਂ ਦੀ ਬੱਚੀ ਚੋਰੀ ਹੋਣ ਦੇ ਮਾਮਲੇ 'ਚ ਨਵਾਂ ਮੋੜ
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਹਰਬਿਲਾਸ ਨਿਵਾਸੀ ਬਾਲ ਸਿੰਘ ਨਗਰ, ਬਸਤੀ ਜੋਧੇਵਾਲ ਨੇ ਦੱਸਿਆ ਕਿ ਬੀਤੀ 29 ਜੂਨ ਨੂੰ ਮੁਹੱਲੇ ਦੇ 2 ਬੱਚਿਆਂ ਨੇ ਆ ਕੇ ਸੂਚਨਾ ਦਿੱਤੀ ਕਿ ਉਨ੍ਹਾਂ ਦਾ ਬੇਟਾ ਰਣਜੀਤ ਕੁਮਾਰ (35) ਕਾਲੋਨੀ ਦੇ ਬਾਹਰ ਜ਼ਮੀਨ ’ਤੇ ਡਿੱਗਿਆ ਹੋਇਆ ਹੈ ਅਤੇ ਸਾਈਕਲ ਵੀ ਨੁਕਸਾਨਿਆ ਹੋਇਆ ਹੈ। ਮੌਕੇ ’ਤੇ ਜਾ ਕੇ ਬੇਟੇ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਥਿਆਰਾਂ ਸਣੇ ਫੜੇ ਗਏ ਪੰਜੇ ਮੁਲਜ਼ਮਾਂ ਨੇ ਕੀਤੇ ਵੱਡੇ ਖ਼ੁਲਾਸੇ, ਟਲ਼ ਗਈਆਂ ਵੱਡੀਆਂ ਵਾਰਦਾਤਾਂ!
NEXT STORY