ਅੰਮ੍ਰਿਤਸਰ : ਦੇਰ ਰਾਤ ਬਟਾਲਾ ਰੋਡ 'ਤੇ ਐਕਟਿਵਾ ਅਤੇ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਇਸ ਦੌਰਾਨ 16 ਸਾਲ ਦੇ ਲੜਕੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਟਿਊਸ਼ਨ ਪੜ੍ਹ ਕੇ ਘਰ ਆ ਰਹੇ ਭੈਣ-ਭਰਾ ਬੱਸ ਨਾਲ ਟਕਰਾ ਗਏ। ਇਸ ਦੌਰਾਨ 16 ਸਾਲਾ ਪ੍ਰਭਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਉਸ ਦੀ ਭੈਣ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਬੱਸ ਡਰਾਈਵਰ ਬੱਸ ਮੌਕੇ 'ਤੇ ਛੱਡ ਕੇ ਫਰਾਰ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਲੜਕੀ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਬਾਅਦ ਵਿੱਚ ਪਰਿਵਾਰ ਨਾਲ ਸੰਪਰਕ ਕੀਤਾ ਗਿਆ।
ਇਹ ਵੀ ਪੜ੍ਹੋ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਵਿਧਾਇਕਾ ਨੂੰ ਝਟਕਾ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
ਇਸ ਅਣਹੋਣੀ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਹੁਣ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਥੇ ਹੀ ਮੌਕੇ 'ਤੇ ਮੌਜੂਦ ਰਾਹਗੀਰਾਂ ਦਾ ਕਹਿਣਾ ਸੀ ਕਿ 4 ਘੰਟੇ ਪਹਿਲਾਂ ਬੱਸ ਤੇ ਐਕਟਿਵਾ ਦਾ ਐਕਸੀਡੈਂਟ ਹੋ ਗਿਆ ਤੇ 4 ਘੰਟੇ ਤੋਂ ਨਾ ਤਾਂ ਕੋਈ ਪੁਲਸ ਇੱਥੇ ਪਹੁੰਚੀ ਤੇ ਨਾ ਹੀ ਕੋਈ ਐਂਬੂਲੈਂਸ, ਜਿਸ ਦਾ ਫਾਇਦਾ ਚੁੱਕਦਿਆਂ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : 6 ਸਾਲ ਦੀ ਬੱਚੀ ਨਾਲ Rape, ਪਾਰਕ 'ਚ ਖੇਡ ਰਹੀ ਮਾਸੂਮ ਨੂੰ ਖਾਲੀ ਪਲਾਟ 'ਚ ਲੈ ਗਿਆ ਦਰਿੰਦਾ
ਦੂਜੇ ਪਾਸੇ ਘਟਨਾ ਸਥਾਨ 'ਤੇ ਪਹੁੰਚੇ ਥਾਣਾ ਸਦਰ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ 2 ਬੱਚੇ ਟਿਊਸ਼ਨ ਤੋਂ ਪੜ੍ਹ ਕੇ ਆ ਰਹੇ ਸਨ, ਜਿਨ੍ਹਾਂ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਵਿੱਚ ਇਕ ਬੱਚੇ ਦੀ ਮੌਤ ਹੋ ਗਈ ਹੈ। ਫਿਲਹਾਲ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਵਿਧਾਇਕਾ ਨੂੰ ਝਟਕਾ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
NEXT STORY