ਲੁਧਿਆਣਾ (ਖੁਰਾਣਾ)- ਰਾਹੋਂ ਰੋਡ ਸਥਿਤ ਪਿੰਡ ਰਾਵਤ ’ਚ ਬਿਜਲੀ ਦਾ ਕਰੰਟ ਲੱਗਣ ਕਾਰਨ 17 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦਾ ਲਗਭਗ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਪਿਤਾ ਨਨਕੂ ਨੇ ਦੱਸਿਆ ਕਿ 4 ਭੈਣ-ਭਰਾਵਾਂ ’ਚੋਂ ਉਨ੍ਹਾਂ ਦਾ ਸਭ ਤੋਂ ਵੱਡਾ ਬੇਟਾ ਅਮਨ ਘਰ ’ਚ ਕੰਮ ਕਰ ਰਿਹਾ ਸੀ। ਇਸ ਦੌਰਾਨ ਹਾਈ ਵੋਲਟੇਜ ਬਿਜਲੀ ਦੀ ਤਾਰ ਟੁੱਟ ਕੇ ਉਸ ਦੀ ਛਾਤੀ ਨਾਲ ਲਿਪਟ ਗਈ ਅਤੇ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਮੁਲਾਜ਼ਮ ਪੰਚਾਇਤ ਮੈਂਬਰ ਨਾਲ 'ਚਿੱਟਾ' ਲਾਉਂਦਿਆਂ ਕਾਬੂ! ਵੇਖੋ ਮੌਕੇ ਦੀ ਵੀਡੀਓ
ਉਨ੍ਹਾਂ ਨੇ ਪਾਵਰਕਾਮ ਵਿਭਾਗ ਦੇ ਕਰਮਚਾਰੀਆਂ ਖ਼ਿਲਾਫ਼ ਕਥਿਤ ਗੰਭੀਰ ਦੋਸ਼ ਲਾਉਂਦੇ ਹੋਏ ਦਾਅਵਾ ਕੀਤਾ ਕਿ ਕਰਮਚਾਰੀਆਂ ਵੱਲੋਂ ਬਿਨਾਂ ਕਿਸੇ ਅਗੇਤੀ ਜਾਣਕਾਰੀ ਦੇ ਬਿਜਲੀ ਦੀ ਤਾਰ ਕੱਟ ਦਿੱਤੀ ਗਈ ਸੀ, ਜਿਸ ਕਾਰਨ ਉਕਤ ਜਾਨਲੇਵਾ ਹਾਦਸੇ ਦੌਰਾਨ ਉਨ੍ਹਾਂ ਦੇ ਬੇਟੇ ਦੀ ਦਰਦਨਾਕ ਮੌਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਰਿਵਾਰ ਵੱਲੋਂ ਮਾਮਲੇ ਦੀ ਸ਼ਿਕਾਇਤ ਸਥਾਨਕ ਪੁਲਸ ਸਟੇਸ਼ਨ ’ਚ ਦਰਜ ਕਰਵਾ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੁਲਸ ਨੇ ਸੜਕ ਕਿਨਾਰੇ ਖੜ੍ਹੀ ਕਾਰ 'ਚੋਂ ਭੈਣ-ਭਰਾ ਨੂੰ ਕੀਤਾ ਗ੍ਰਿਫ਼ਤਾਰ, ਕਰਤੂਤ ਜਾਣ ਹੋਵੋਗੇ ਹੈਰਾਨ
ਉੱਥੇ ਪੰਜਾਬ ਸਟੇਟ ਕਾਰਪੋਰੇਸ਼ਨ ਦੇ ਐਕਸੀਅਨ ਜਗਮੋਹਨ ਸਿੰਘ ਜੰਡੂ ਨੇ ਪਰਿਵਾਰ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਸਵਾਲ ਕੀਤਾ ਕਿ ਬਿਨਾਂ ਬਿਜਲੀ ਦੀ ਸਪਲਾਈ ਬੰਦ ਕੀਤੇ ਜਦ ਕੋਈ ਵੀ ਕਰਮਚਾਰੀ ਖੰਭੇ ’ਤੇ ਚੜ੍ਹੇਗਾ ਤਾਂ ਸਭ ਤੋਂ ਪਹਿਲਾਂ ਉਸ ਕਰਮਚਾਰੀ ਨੂੰ ਕਰੰਟ ਲੱਗੇਗਾ ਨਾ ਕਿ ਹੇਠਾਂ ਖੜ੍ਹੇ ਹੋਏ ਕਿਸੇ ਹੋਰ ਦੂਜੇ ਵਿਅਕਤੀ ਨੂੰ। ਉਨ੍ਹਾਂ ਕਿਹਾ ਕਿ ਇਹ ਸਭ ਦੋਸ਼ ਬੇਬੁਨਿਆਦ ਹਨ। ਪਾਵਰਕਾਮ ਵੱਲੋਂ ਆਪਣੇ ਪੱਧਰ ’ਤੇ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ। ਇਸ ਦੌਰਾਨ ਨੌਜਵਾਨ ਦੀ ਹੋਈ ਮੌਤ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਐਕਸੀਅਨ ਜਗਮੋਹਨ ਸਿੰਘ ਨੇ ਕਿਹਾ ਕਿ ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਅਤੇ ਵਿਭਾਗੀ ਜਾਂਚ ਤੋਂ ਬਾਅਦ ਹੀ ਮਾਮਲੇ ਦੀ ਜ਼ਮੀਨੀ ਸਚਾਈ ਸਾਹਮਣੇ ਆ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਆਰ ਦੇ ਜਾਲ 'ਚ ਫਸਾ 3 ਸਾਲ ਕਰਦਾ ਰਿਹਾ ਜਬਰ-ਜ਼ਿਨਾਹ, ਹੁਣ ਪੁਲਸ ਕੋਲ ਪੁੱਜੀ ਪੀੜਤਾ
NEXT STORY