ਜਲੰਧਰ (ਮਹੇਸ਼)- ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਫਲਿੱਪਕਾਰਟ ਸਟੋਰ ਦੀ ਬੈਕਸਾਈਡ ਕਿਲੋਮੀਟਰ ਨੰ. 424/24-25 ’ਤੇ ਬੁੱਧਵਾਰ ਨੂੰ 25 ਸਾਲ ਦੇ ਇਕ ਨੌਜਵਾਨ ਦੀ ਮਾਲਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਾਦਸੇ ਸਮੇਂ ਮ੍ਰਿਤਕ ਨੌਜਵਾਨ ਲਾਈਨਾਂ ਕ੍ਰਾਸ ਕਰ ਰਿਹਾ ਸੀ ਅਤੇ ਉਸ ਨੂੰ ਟਰੇਨ ਦੇ ਆਉਣ ਦਾ ਪਤਾ ਨਹੀਂ ਲੱਗਾ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਜੀ. ਆਰ. ਪੀ. ਜਲੰਧਰ ਕੈਂਟ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋਈ। ਸ਼ਨਾਖਤ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। 72 ਘੰਟਿਆਂ ਤੋਂ ਬਾਅਦ ਰੇਲਵੇ ਪੁਲਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਦੀ ਸੱਜੀ ਬਾਂਹ ਦੇ ਗੁੱਟ ’ਤੇ ਟੈਟੂ ਵੀ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ ਸਾਮਾਨ ਵੀ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
NEXT STORY