ਫਿਲੌਰ (ਵੈੱਬ ਡੈਸਕ)- ਫਿਲੌਰ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇਕ 22 ਸਾਲਾ ਮੁੰਡੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੱਸਾ ਸਿੰਘ ਵਜੋਂ ਹੋਈ ਹੈ, ਜੋਕਿ ਪਿੰਡ ਛੋਕਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਲਾਸ਼ ਇਕ ਦਰੱਖ਼ਤ ਕੋਲੋਂ ਪੁਲਸ ਵੱਲੋਂ ਬਰਾਮਦ ਕੀਤੀ ਗਈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁਢੱਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਨੇ ਨਸ਼ਾ ਲਾਡੋਵਾਲ ਨੇੜਿਓਂ ਖਰੀਦਿਆ ਸੀ। ਜਿਵੇਂ ਹੀ ਉਕਤ ਨੌਜਵਾਨ ਦੀ ਮੌਤ ਹੋਣ ਦੀ ਜਾਣਕਾਰੀ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ। ਨਸ਼ੇ ਕਾਰਨ ਹੋਈ ਮੌਤ ਨੂੰ ਲੈ ਕੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ
NEXT STORY