ਲੁਧਿਆਣਾ (ਅਨਿਲ)-ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਪਿੰਡ ਕਾਕੋਵਾਲ ਦੀ ਇੰਦਰਾ ਵਿਕਾਸ ਕਾਲੋਨੀ ਵਿਚ 27 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੋਤ ਦੇ ਮਾਮਲੇ ਵਿਚ ਮੇਹਬਾਨ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ 11 ਵਿਅਕਤੀਆਂ ਖ਼ਿਲਾਫ਼ ਗੈਰ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਨਿਵਾਸੀ ਇੰਦਰਾ ਵਿਕਾਸ ਕਾਲੋਨੀ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਨਸ਼ੇ ਦੇ ਕਥਿਤ ਕਾਰੋਬਾਰ ਸਬੰਧੀ ਲੋਕਾਂ ਵਿਚ ਰੋਸ ਫੈਲ ਗਿਆ। ਸਥਾਨਕ ਵਾਸੀਆਂ ਨੇ ਦੋਸ਼ ਲਾਇਆ ਕਿ ਜਸਪਾਲ ਕਾਲੋਨੀ ਅਤੇ ਨੇੜੇ ਦੇ ਇਲਾਕਿਆਂ ਵਿਚ ਲੰਬੇ ਸਮੇਂ ਤੋਂ ਖੁੱਲ੍ਹੇਆਮ ਨਸ਼ਾ ਵਿਕਣ ਕਾਰਨ ਕਈ ਪਰਿਵਾਰ ਤਬਾਹ ਹੋ ਚੁੱਕੇ ਹਨ। ਲੋਕਾਂ ਨੇ ਨਸ਼ੇ ਖ਼ਿਲਾਫ਼ ਆਵਾਜ਼ ਉਠਾਉਂਦੇ ਹੋਏ ਵੇਚਣ ਵਾਲਿਆਂ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਲਾਕੇ ਦੇ ਲੋਕਾਂ ਦਾ ਦਾਅਵਾ ਹੈ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਇਸ ਇਲਾਕੇ ਦੇ ਕਰੀਬ 17 ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਕਈ ਵਾਰ ਪੁਲਸ ਪ੍ਰਸ਼ਾਸਨ ਨੂੰ ਨਸ਼ਾ ਵੇਚਣ ਵਾਲਿਆ ਦੀਆਂ ਸ਼ਿਕਾਇਤਾਂ ਦਿੱਤੀਆਂ ਪਰ ਆਸ ਮੁਤਾਬਕ ਕਾਰਵਾਈ ਨਾ ਹੋਣ ਕਰਨ ਨਸ਼ੇ ਦਾ ਕਾਰੋਬਾਰ ਬੰਦ ਨਹੀਂ ਹੋਇਆ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗਗਨਦੀਪ ਸਿੰਘ ਪੁੱਤਰ ਜਿੰਦਰ ਪਾਲ ਸਿੰਘ ਨਿਵਾਸੀ ਇੰਦਰਾ ਵਿਕਾਸ ਕਾਲੋਨੀ ਨੇ ਦੱਸਿਆ ਕਿ 4 ਅਕਤੂਬਰ ਦੀ ਰਾਤ ਕਰੀਬ ਸਾਢੇ 9 ਵਜੇ ਉਹ ਆਪਣੇ ਭਰਾ ਹਰਦੀਪ ਸਿੰਘ ਦੇ ਨਾਂਲ ਜਸਪਾਲ ਕਾਲੋਨੀ ਗਿਆ ਸੀ। ਸ਼ਿਕਾਇਤ ਕਰਤਾ ਦਾ ਦੋਸ਼ ਹੈ ਕਿ ਉਥੇ ਨਸ਼ਾ ਵੇਚਣ ਵਾਲੇ ਸਰਗਰਮ ਹਨ। ਇਸੇ ਦੌਰਾਨ ਉਸ ਦਾ ਭਰਾ ਹਰਦੀਪ ਸਿੰਘ ਕਥਿਤ ਤੌਰ ’ਤੇ ਇਕ ਵਿਅਕਤੀ ਦੇ ਨਾਲ ਖੇਤਾਂ ਵੱਲ ਚਲਾ ਗਿਆ। ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਜਦੋਂ ਹਰਦੀਪ ਵਾਪਸਨਾ ਆਇਆ ਤਾਂ ਗਗਨਦੀਪ ਉਸ ਨੂੰ ਲੱਭਣ ਲਈ ਖੇਤਾਂ ਵੱਲ ਗਿਆ। ਉਥੇ ਮਨਜੀਤ ਕੌਰ ਦੇ ਮਕਾਨ ਬਾਹਰ ਹਰਦੀਪ ਬੇਸੁਧ ਹਾਲਤ ਵਿਚ ਪਿਆ ਮਿਲਿਆ। ਉਸ ਨੂੰ ਚੈੱਕ ਕਰਨ 'ਤੇ ਉਸ ਦੀ ਮੌਤ ਹੋ ਚੁੱਕੀ ਸੀ। ਸ਼ਿਕਾਇਤ ਕਰਤਾ ਦਾ ਦੋਸ਼ ਹੈ ਕਿ ਨਸ਼ਾ ਵੇਚਣ ਵਾਲਿਆਂ ਨੇ ਉਸ ਦੇ ਭਰਾ ਨੂੰ ਕੋਈ ਨਸ਼ਾ ਦਿੱਤਾ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਮੇਹਰਬਾਨ ਪੁਲਸ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਗਿੱਲ ਪੁਲਸ ਟੀਮ ਸਮੇਤ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਘਟਨਾ ਸਥਾਨ ਨਾਲ ਸਬੰਧਤ ਤੱਥ ਜੁਟਾਉਣ ਦੇ ਨਾਲ ਹੀ ਸ਼ਿਕਾਇਤ ਦੇ ਆਧਾਰ ’ਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦੇ ਹੋਏ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਪੁਲਸ ਨੇ ਸ਼ੀਸ਼ੋ, ਪਰਮਜੀਤ ਕੌਰ, ਬਲਵਿੰਦਰ ਕੌਰ, ਸੁਖਵਿੰਦਰ ਸਿੰਘ, ਮਨਜੀਤ ਕੌਰ, ਸੋਨਾ, ਸਰਬਜੀਤ ਕੌਰ, ਸੁੱਖੀ, ਮਨਪ੍ਰੀਤ ਕੌਰ, ਇੰਦਰਜੀਤ ਕੌਰ ਅਤੇ ਤੋਸ਼ੀ ਖਿਲਾਫ ਗੈਰ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸਾਰ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ: LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
ਨਸ਼ੇ ਖ਼ਿਲਾਫ਼ ਲੋਕਾਂ ਵਿਚ ਵਧਦਾ ਰੋਸ
ਹਰਦੀਪ ਸਿੰਘ ਦੀ ਮੌਤ ਤੋਂ ਬਾਅਦ ਸਥਾਨਕ ਲੋਕਾਂ ਵਿਚ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਭਾਰੀ ਰੋਸ ਦੇਖਣ ਨੂੰ ਮਿਲਿਆ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮਾਂ ਰਹਿੰਦੇ ਨਸ਼ੇ ਦੀ ਵਿਕਰੀ ’ਤੇ ਅਸਰਦਾਰ ਰੋਕ ਲਗਾਈ ਜਾਂਦੀ ਤਾਂ ਕਈ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫ਼ਤ ਵਿਚ ਜਾਣ ਤੋਂ ਬਚਾਇਆ ਜਾ ਸਕਦਾ ਸੀ। ਪੁਲਸ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੇਵਲ ਛੋਟੇ ਪੱਧਰ ’ਤੇ ਨਸ਼ਾ ਖ਼ਰੀਦਦਾਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਸ਼ੇ ਦੀ ਸਪਲਾਈ ਦੇ ਕਥਿਤ ਨੈੱਟਵਰਕ ਤੱਕ ਪੁੱਜ ਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਮੇਹਰਬਾਨ ਇਲਾਕੇ ਵਿਚ ਲੰਬੇ ਸਮੇਂ ਤੋਂ ਨਸ਼ਾ ਵਿਕਣ ਦਾ ਦੋਸ਼
ਧਿਆਨ ਦੇਣਯੋਗ ਹੈ ਕਿ ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਜਸਪਾਲ ਕਾਲੋਨੀ ਅਤੇ ਨੇੜਲੇ ਦੇ ਇਲਾਕਿਆਂ ਵਿਚ ਲੰਬੇ ਸਮੇਂ ਤੋਂ ਨਸ਼ਾ ਵਿਕਣ ਸਬੰਧੀ ਲੋਕਾ ਵੱਲੋਂ ਸ਼ਿਕਾਇਤਾਂ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਲੋਕਾਂ ਦਾ ਦੋਸ਼ ਹੈ ਕਿ ਇਲਾਕੇ ਵਿਚ ਕਥਿਤ ਤੌਰ ‘ਤੇ ਕਈ ਲੋਕ ਨਸ਼ਾ ਸਪਲਾਈ ਵਿਚ ਸਰਗਰਮ ਹਨ ਅਤੇ ਬਾਹਰੀ ਲੋਕ ਵੀ ਨਸ਼ਾ ਖ਼ਰੀਦਣ ਲਈ ਪੁੱਜਦੇ ਹਨ। ਨੌਜਵਾਨ ਪੀੜ੍ਹੀ ’ਤੇ ਇਸ ਦਾ ਗੰਭੀਰ ਅਸਰ ਹੋ ਰਿਹਾ ਹੈ। ਪੁਲਸ ਪ੍ਰਸ਼ਾਸਨ ਨੂੰ ਕਈ ਵਾਰ ਕਥਿਤ ਨਸ਼ਾ ਸਮੱਗਲਰਾਂ ਬਾਰੇ ਜਾਣਕਾਰੀ ਦੇਣ ਦੇ ਬਾਵਜੂਦ ਅਸਰਦਾਰ ਕਾਰਵਾਈ ਨਹੀਂ ਹੋਈ। ਹਾਲਾਂਕਿ ਹੁਣ 27 ਸਾਲਾਂ ਹਰਦੀਪ ਸਿੰਘ ਦੀ ਮੌਤ ਤੋਂ ਬਾਅਦ ਮੇਹਰਬਾਨ ਪੁਲਸ ਵੱਲੋਂ 11 ਵਿਅਕਤੀਆਂ ਖ਼ਿਲਾਫ਼ ਗੈਰ ਇਰਾਦਾ ਕਤਲ ਦਾਕੇਸ ਦਰਜ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ਨੂੰ ਉਮੀਦ ਜਾਗੀ ਹੈ ਕਿ ਪੁਲਸ ਨਸ਼ੇ ਦੀ ਸਪਲਾਇਰਾਂ ਤੱਕ ਵੀ ਪੁੱਜੇਗੀ ਅਤੇ ਇਲਾਕੇ ਵਿਚ ਨਸ਼ੇ ਦੇ ਕਥਿਤ ਕਾਰੋਬਾਰ ’ਤੇ ਅਸਰਦਾਰ ਪਾਬੰਦੀ ਲਗਾਈ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
NEXT STORY