ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੇ ਪਿੰਡ ਝੋਕ ਡਿੱਪੁਲਾਣਾ 'ਚ ਇੱਕ 16 ਸਾਲਾ ਨਾਬਾਲਗ ਮੁੰਡੇ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਦੁਖ਼ਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਉਰਫ਼ ਬੋਬੀ ਵਜੋਂ ਹੋਈ ਹੈ, ਜਿਸ ਦੀ ਲਾਸ਼ ਅੱਜ ਸਵੇਰੇ ਇੱਕ ਖੇਤ ਵਿੱਚੋਂ ਬਰਾਮਦ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਰਾਤ ਵੇਲੇ ਕੁੱਝ ਨੌਜਵਾਨ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ ਅਤੇ ਉਸ ਨੂੰ ਧੱਕੇ ਨਾਲ ਨਸ਼ੇ ਦਾ ਸੇਵਨ ਕਰਵਾਇਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਘਟਨਾ ਤੋਂ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਲਾਸ਼ ਰੱਖ ਕੇ ਜਾਮ ਲਗਾ ਦਿੱਤਾ ਅਤੇ ਇਨਸਾਫ਼ ਦੀ ਮੰਗ ਕੀਤੀ। ਪਿੰਡ ਵਾਸੀਆਂ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੇ ਪਿੰਡ 'ਚ 'ਚਿੱਟਾ' (ਨਸ਼ਾ) ਚੀਨੀ ਵਾਂਗ ਸ਼ਰੇਆਮ ਵਿਕ ਰਿਹਾ ਹੈ ਅਤੇ ਪਿਛਲੇ 6 ਮਹੀਨਿਆਂ 'ਚ ਨਸ਼ੇ ਕਾਰਨ 5 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਲੋਕਾਂ ਦਾ ਕਹਿਣਾ ਹੈ ਕਿ ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਪੁਲਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਦੇ ਘਰਾਂ 'ਤੇ 'ਪੀਲਾ ਪੰਜਾ' ਚਲਾਇਆ ਜਾਵੇ। ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਸਤਿੰਦਰ ਕੁਮਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਦਿਆਂ ਭਰੋਸਾ ਦਿੱਤਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਕਰਵਾਉਣ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਜਾਵੇਗਾ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਪੁਲਸ ਵੱਲੋਂ ਕਤਲ ਆ ਦਾ ਮੁਕੱਦਮਾ ਦਰਜ ਕਰਨ ਦੇ ਭਰੋਸੇ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ।
ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...
NEXT STORY