ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਆਹਲੀ ਕਲਾਂ ਨਾਲ ਸੰਬੰਧਤ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਹੇਠ ਮੌਤ ਹੋ ਗਈ, ਜਿਸ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਖੇਤ ਮਜ਼ਦੂਰ ਵਜੋਂ ਕੰਮ ਕਰਦਾ ਸੀ। ਨੌਜਵਾਨ ਦੀ ਲਾਸ਼ ਵੇਈਂ ਨਦੀ ਵਿਚੋਂ ਮਿਲਣ ਕਾਰਨ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ।
ਇਹ ਵੀ ਪੜ੍ਹੋ: ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼

ਪਰਿਵਾਰਕ ਮੈਂਬਰਾਂ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਲਵਪ੍ਰੀਤ ਸਿੰਘ ਖੇਤੀਬਾੜੀ ਲਈ ਜਿਸ ਥਾਂ ‘ਤੇ ਕੰਮ ਕਰਦਾ ਸੀ, ਉੱਥੇ ਉਸ ਨਾਲ ਅਕਸਰ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਮਾਨਸਿਕ ਤੌਰ 'ਤੇ ਵੀ ਤਸ਼ੱਦਦ ਢਾਇਆ ਜਾਂਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਨ੍ਹਾਂ ਪਰੇਸ਼ਾਨੀਆਂ ਕਾਰਨ ਉਹ ਕਾਫ਼ੀ ਸਮੇਂ ਤੋਂ ਦਬਾਅ ਹੇਠ ਸੀ ਅਤੇ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਿਹਾ ਸੀ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਲਵਪ੍ਰੀਤ ਕਈ ਵਾਰ ਆਪਣੇ ਨਾਲ ਹੋ ਰਹੇ ਵਿਵਹਾਰ ਬਾਰੇ ਘਰ 'ਚ ਦੱਸ ਚੁੱਕਾ ਸੀ ਪਰ ਗ਼ਰੀਬੀ ਅਤੇ ਮਜ਼ਬੂਰੀ ਕਾਰਨ ਉਹ ਕੰਮ ਛੱਡ ਨਹੀਂ ਸਕਿਆ। ਹੁਣ ਉਸ ਦੀ ਲਾਸ਼ ਵੇਈਂ ਨਦੀ 'ਚੋਂ ਮਿਲਣ ਤੋਂ ਬਾਅਦ ਪਰਿਵਾਰ ਨੇ ਮਾਮਲੇ ਦੀ ਡੂੰਘੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਹੋ ਸਕੇਗਾ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪਿੰਡ ਵਿੱਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਲੋਕਾਂ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਪਸ਼ੂ ਪਾਲਕਾਂ ਨੂੰ ਝਟਕਾ, ਦੁੱਧ ਉਤਪਾਦਨ ’ਚ ਆਈ ਵੱਡੀ ਕਮੀ
NEXT STORY