ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਦੇ ਪਿੰਡ ਮਸੀਤਾਂ ਦੇ ਇਕ ਨੌਜਵਾਨ ਦੀ ਪੁਲਸ ਹਿਰਾਸਤ ’ਚ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਹਾਲਾਂਕਿ ਪੁਲਸ ਵੱਲੋਂ ਨੌਜਵਾਨ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ ਪਰ ਉੱਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵੱਲੋਂ ਨੌਜਵਾਨ ਦੇ ਪਿਤਾ ਗੁਰਮੇਲ ਸਿੰਘ ਅਤੇ ਮਾਤਾ ਬਿੰਦਰ ਨਿਵਾਸੀ ਪਿੰਡ ਮਸੀਤਾਂ ਨੇ ਦੱਸਿਆ ਕਿ ਪਿੰਡ ਦੇ ਇਕ ਨੌਜਵਾਨ ਦੀ ਬੀਤੀ ਦਿਨੀਂ ਮੌਤ ਹੋਈ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਸਾਡੇ ਘਰੇ ਲਗਾਤਾਰ ਰੇਡ ਕੀਤੀ ਜਾ ਰਹੀ ਸੀ ਪਰ ਅਸੀਂ ਆਪਣੇ ਮੋਹਤਵਾਰ ਵਿਅਕਤੀਆਂ ਦੇ ਨਾਲ ਆਪਣੇ ਲੜਕੇ ਵੀਰਪਾਲ ਅਤੇ ਰਾਹੁਲ ਨੂੰ ਬੀਤੀ ਦਿਨੀਂ ਦੁਪਹਿਰ 2 ਵਜੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਪੇਸ਼ ਕੀਤਾ ਗਿਆ ਸੀ ਅਤੇ ਜਿੱਥੇ ਪੁਲਸ ਵੱਲੋਂ ਦੋਵਾਂ ਭਰਾਵਾਂ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਵੀਰਪਾਲ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਰਾਡਾਰ 'ਤੇ ਪੰਜਾਬ ਦੇ ਇਹ ਅਫ਼ਸਰ! ਹੋਣ ਜਾ ਰਿਹੈ ਵੱਡਾ ਐਕਸ਼ਨ, ਡਿੱਗ ਸਕਦੀ ਹੈ ਗਾਜ
ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੁਲਸ ਵੱਲੋਂ ਦੂਜੀ ਪਾਰਟੀ ਵੱਲੋਂ ਰਿਸ਼ਵਤ ਲੈ ਕੇ ਮੇਰੇ ਲੜਕੇ ਵੀਰਪਾਲ ’ਤੇ ਅੱਤਿਆਚਾਰ ਕੀਤਾ ਗਿਆ ਹੈ। ਉਨ੍ਹਾਂ ਪੁਲਸ ਮੁਲਾਜ਼ਮਾਂ ਦੇ ਖ਼ਿਲਾਫ਼ ਮਾਮਲੇ ਦੀ ਜਾਂਚ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਪਰਿਵਾਰਿਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਦੇ ਬਾਹਰ ਰੋਡ ਜਾਮ ਕਰਕੇ ਪੁਲਸ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਮ੍ਰਿਤਕ ਨੌਜਵਾਨ ਵੀਰਪਾਲ ਦੀ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰ ਵੱਲੋਂ ਖਬਰ ਲਿਖੇ ਜਾਣ ਤੱਕ ਅੰਤਿਮ ਸੰਸਕਾਰ ਕਰਨ ਤੋਂ ਮਨਾ ਕਰ ਦਿੱਤਾ ਗਿਆ ਸੀ। ਇਸ ਮੌਕੇ ਏ. ਐੱਸ. ਪੀ. ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ, ਡੀ. ਐੱਸ. ਪੀ. ਹਰਗੁਰਦੇਵ ਸਿੰਘ, ਡੀ. ਐੱਸ. ਪੀ. ਪਰਮਿੰਦਰ ਸਿੰਘ ਭੰਡਾਲ, ਇੰਸਪੈਕਟਰ ਜਰਨੈਲ ਸਿੰਘ, ਥਾਣਾ ਮੁਖੀ ਸੁਲਤਾਨਪੁਰ ਲੋਧੀ ਇੰਸਪੈਕਟਰ ਸੋਨਮਦੀਪ ਕੌਰ, ਇੰਸਪੈਕਟਰ ਸਰਬਜੀਤ ਸਿੰਘ ਆਦਿ ਵੱਡੀ ਗਿਣਤੀ ’ਚ ਪੁਲਸ ਪਾਰਟੀ ਮੌਜੂਦ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਤੜਕਸਾਰ ਗੁਰੂ ਘਰ ਜਾ ਰਹੇ ਪਾਠੀ ਸਿੰਘ ਦੀ ਦਰਦਨਾਕ ਮੌਤ
ਪੋਸਟਮਾਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਲੱਗੇਗਾ ਪਤਾ : ਐੱਸ. ਪੀ. (ਡੀ.)
ਉਧਰ ਦੂਜੇ ਪਾਸੇ ਘਟਨਾ ਸਥਾਨ ’ਤੇ ਪਹੁੰਚੇ ਐੱਸ. ਪੀ. (ਡੀ.) ਕਪੂਰਥਲਾ ਪ੍ਰਭਜੋਤ ਸਿੰਘ ਵਿਰਕ ਨੇ ਪਰਿਵਾਰ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਮਾਮਲੇ ਦੀ ਜਾਂਚ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਕਰਵਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪੋਸਟਮਾਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕੀ ਨੌਜਵਾਨ ਦੀ ਮੌਤ ਕਿਵੇਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਸਪੈਂਡ SHO ਭੂਸ਼ਣ ਦਾ ਪਰਿਵਾਰ ਆਇਆ ਸਾਹਮਣੇ, ਕਰ ਦਿੱਤੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ
NEXT STORY