ਭੋਗਪੁਰ (ਸੂਰੀ)-ਥਾਣਾ ਭੋਗਪੁਰ ਅਧੀਨ ਪੈਂਦੀ ਪੁਲਸ ਚੌਕੀ ਪਚਰੰਗਾ ਅਧੀਨ ਦੇ ਇਕ ਪਿੰਡ ਦੀ ਵਸਨੀਕ ਲੜਕੀ ਨੂੰ 1 ਲੜਕੇ ਵੱਲੋਂ ਰਸਤੇ ਵਿਚ ਜ਼ਬਰਦਸਤੀ ਰੋਕ ਕੇ ਫੋਟੋ ਖਿੱਚਣ, ਛੇੜਛਾੜ ਕਰਨ ਅਤੇ ਗਾਲੀ-ਗਲੋਚ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਲੜਕੀ ਕਿਰਨ (ਅਸਲੀ ਨਾਮ ਨਹੀਂ) ਨੇ ਪੁਲਸ ਨੂੰ ਇਕ ਸ਼ਿਕਾਇਤ ਦਿੱਤੀ ਸੀ, ਜਿਸ ਵਿਚ ਉਸ ਨੇ ਕਿਹਾ ਸੀ ਕਿ ਕੁਝ ਦਿਨ ਪਹਿਲਾਂ ਉਹ ਭੋਗਪੁਰ ਰਹਿੰਦੇ ਆਪਣੇ ਭਰਾ ਨੂੰ ਮਿਲਣ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੀ ਸੀ। ਜਦੋਂ ਉਹ ਭੋਗਪੁਰ ਨੇੜਲੇ ਰੇਲਵੇ ਫਾਟਕ ਕੋਲ ਪੁਹੰਚੀ ਤਾਂ ਉਸ ਦੇ ਹੀ ਪਿੰਡ ਦਾ ਹੀ ਇਕ ਨੌਜਵਾਨ, ਜੋ ਕਿ ਮੋਟਰਸਾਈਕਲ ’ਤੇ ਸਵਾਰ ਸੀ, ਨੇ ਆਪਣਾ ਮੋਟਰਸਾਈਕਲ ਕਿਰਨ ਦੀ ਸਕੂਟਰੀ ਅੱਗੇ ਲਾ ਕੇ ਉਸ ਨੂੰ ਰੋਕ ਲਿਆ ਅਤੇ ਉਸ ਨਾਲ ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਲਾਸ਼ ਬਣੇ 4 ਸਾਲਾ ਇਕਲੌਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਬਾਪ
ਉਕਤ ਨੌਜਵਾਨ ਨੇ ਕਿਰਨ ਦੀ ਸਕੂਟਰੀ ਦੀ ਚਾਬੀ ਕੱਢ ਲਈ ਅਤੇ ਉਸ ਦਾ ਫੋਨ ਵੀ ਖੋਹ ਲਿਆ। ਇਹ ਨੌਜਵਾਨ ਕਿਰਨ ਦੀਆਂ ਜ਼ਬਰਦਸਤੀ ਫੋਟੋਜ਼ ਖਿੱਚਣ ਲੱਗਾ। ਕਿਰਨ ਦੇ ਵਾਰ-ਵਾਰ ਮਨ੍ਹਾ ਕਰਨ ਦੇ ਬਾਵਜੂਦ ਨੌਜਵਾਨ ਉਸ ਨਾਲ ਬਦਤਮੀਜ਼ੀ ਕਰਦਾ ਰਿਹਾ। ਨੌਜਵਾਨ ਨੇ ਕਿਰਨ ਨੂੰ ਕਿਹਾ ਕਿ ਮੇਰੇ ਨਾਲ ਚੱਲ, ਮੈਂ ਤੇਰੇ ਨਾਲ ਵਿਆਹ ਕਰਵਾਉਣਾ ਹੈ ਅਤੇ ਇਹ ਕਹਿ ਕਿ ਕਿਰਨ ਨੂੰ ਜ਼ਬਰਦਸਤੀ ਅਪਣੇ ਮੋਟਰਸਾਈਕਲ ’ਤੇ ਬਿਠਾਉਣ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੇ ਕਿਰਨ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਜੇ ਤੂੰ ਮੇਰੇ ਨਾਲ ਨਾ ਗਈ ਤਾਂ ਮੈਂ ਤੈਨੂੰ ਧੱਕੇ ਨਾਲ ਚੁੱਕ ਕੇ ਲੈ ਜਾਵਾਂਗਾ। ਕਿਰਨ ਇਸ ਨੌਜਵਾਨ ਦੀਆਂ ਮਿਨਤਾਂ ਕਰਦੀ ਰਹੀ ਪਰ ਨੌਜਵਾਨ ਉਸ ਦੀਆਂ ਫੋਟੋ ਸੋਸ਼ਲ ਮੀਡੀਆ ’ਤੇ ਪਾ ਕੇ ਉਸ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇਣ ਲੱਗਾ। ਰੌਲਾ-ਰੱਪਾ ਪੈਂਦਾ ਵੇਖ ਕੇ ਜਦੋਂ ਰਾਹਗੀਰ ਇਕੱਠੇ ਹੋਣੇ ਸ਼ੁਰੂ ਹੋਏ ਤਾਂ ਉਕਤ ਨੌਜਵਾਨ ਕਿਰਨ ਨੂੰ ਗਾਲਾਂ ਕੱਢਦਾ ਅਤੇ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਜਲੰਧਰ: ਮਾਡਲਿੰਗ ਦੀ ਦੁਨੀਆ ’ਚ ਤਹਿਲਕਾ ਮਚਾਉਣ ਲਈ ਤਿਆਰ ਸਾਢੇ 3 ਸਾਲ ਦਾ ਪ੍ਰਤਯਕਸ਼, ਆ ਰਹੇ ਵੱਡੇ ਆਫ਼ਰ
ਕਿਰਨ ਵੱਲੋਂ ਪੁਲਸ ਨੂੰ ਦਿੱਤੀ ਗਈ ਇਸ ਸ਼ਿਕਾਇਤ ਦੀ ਜਾਂਚ ਪੁਲਸ ਚੌਂਕੀ ਪਚਰੰਗਾ ਦੇ ਇੰਚਾਰਜ ਸੁਖਜੀਤ ਸਿੰਘ ਬੈਂਸ ਵੱਲੋਂ ਕੀਤੀ ਗਈ। ਜਾਂਚ ਉਪਰੰਤ ਮੁਲਜ਼ਮ ਖ਼ਿਲਾਫ਼ ਸੰਗੀਨ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ। ਇੰਚਾਰਜ ਸੁਖਜੀਤ ਸਿੰਘ ਬੈਂਸ ਨੇ ਦੱਸਿਆ ਹੈ ਕਿ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਉਸ ਨੂੰ ਰੇਡ ਕਰਕੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੁਲਜ਼ਮ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਆਉਣੀ ਬਾਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਜਵਾਨੀ ’ਤੇ ਚਿੱਟੇ ਦਾ ਵਾਰ, ਇੱਕੋ ਸਰਿੰਜ ਵਰਤਣ ਨਾਲ 20 ਤੋਂ ਵੱਧ ਨੌਜਵਾਨ ਏਡਜ਼ ਦੀ ਲਪੇਟ ’ਚ
ਨਕਲੀ ਵੇਰਕਾ ਦੇਸੀ ਘਿਓ ਦਾ ਸਪਲਾਇਰ ਗ੍ਰਿਫਤਾਰ, 8 ਪੈਕਟ ਜ਼ਬਤ
NEXT STORY