ਨਾਭਾ (ਪੁਰੀ)- ਪਟਿਆਲਾ ਦੇ ਨਾਭਾ ਬਲਾਕ ਦੇ ਪਿੰਡ ਮਲਕੋ ਦੇ ਇਕ ਨੌਜਵਾਨ ਵੱਲੋਂ ਲੜਕੀ ਨੂੰ ਭੇਜਿਆ ਮੈਸੇਜ ਐਨਾ ਮਹਿੰਗਾ ਪੈ ਗਿਆ ਕਿ ਉਸ ਨੂੰ ਕੁੜੀ ਦੇ ਮਾਪਿਆਂ ਨੇ ਕੁੱਟ-ਕੁੱਟ ਬੁਰਾ ਹਾਲ ਕਰ ਦਿੱਤਾ। ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਨਾਂ ਦੇ 21 ਸਾਲਾ ਨੌਜਵਾਨ ਨੇ ਲੜਕੀ ਦੇ ਫੋਨ 'ਤੇ ਮੈਸੇਜ ਕੀਤਾ ਸੀ, ਜਿਸ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਉਸ ਨਾਲ ਜ਼ਬਰਦਸਤ ਕੁੱਟਮਾਰ ਕੀਤੀ, ਜਿਸ ਦੇ ਚੱਲਦਿਆਂ ਪੀੜਤ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਉਣਾ ਪਿਆ ਹੈ।
ਇਥੇ ਹੀ ਬੱਸ ਨਹੀਂ, ਪੀੜਤ ਲੜਕੇ ਅਤੇ ਉਸ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਲੜਕੀ ਦੇ ਮਾਪਿਆਂ ਵੱਲੋਂ ਸਿਰਫ ਉਸ ਦੀ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਮਾਰ ਹੀ ਨਹੀਂ ਕੀਤੀ, ਸਗੋਂ ਉਸ ਦੇ ਕੇਸ ਤੱਕ ਕਤਲ ਕਰ ਦਿੱਤੇ ਅਤੇ ਉਸ ਦੇ ਪਾਏ ਹੋਏ ਕਕਾਰ ਵੀ ਲਾਹ ਕੇ ਸੁੱਟ ਦਿੱਤੇ ਗਏ। ਪੀੜਤ ਨੌਜਵਾਨ ਸਰਕਾਰੀ ਹਸਪਤਾਲ ਨਾਭਾ ’ਚ ਜ਼ੇਰੇ ਇਲਾਜ ਹੈ। ਲੜਕੇ ਦੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ, ਜੋ ਇਨਸਾਫ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ- 50 ਫ਼ੀਸਦੀ ਤੱਕ ਮਹਿੰਗੀ ਹੋ ਜਾਵੇਗੀ ਪ੍ਰਾਪਰਟੀ ! ਭਲਕੇ ਤੋਂ ਜਾਰੀ ਹੋ ਜਾਣਗੇ ਨਵੇਂ ਕੁਲੈਕਟਰ ਰੇਟ
ਲਵਪ੍ਰੀਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ ਇਕ ਲੜਕੀ ਨੂੰ ਮੈਸੇਜ ਭੇਜਿਆ ਸੀ ਕਿ ਉਹ ਉਸ ਨਾਲ ਦੋਸਤੀ ਕਰਨਾ ਚਾਹੁੰਦਾ ਹੈ। ਇਸ ਗਲਤੀ ਲਈ ਉਸ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਤੋਂ ਮੁਆਫ਼ੀ ਮੰਗ ਲਈ ਸੀ ਪਰ ਬਾਵਜੂਦ ਉਸ ਦੇ ਮਾਪਿਆਂ ਵੱਲੋਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ।
ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੈ, ਜਿਸ ’ਚ ਸ਼ਰੇਆਮ ਉਸ ਦੇ ਕੇਸ ਕੱਟੇ ਜਾ ਰਹੇ ਹਨ ਅਤੇ ਕਾਲਾ ਤੇਲ ਪਾਇਆ ਜਾ ਰਿਹਾ ਹੈ। ਪੀੜਤ ਲੜਕੇ ਨੇ ਕਿਹਾ ਕਿ ਇਹ ਸਭ ਕੁਝ ਪਿੰਡ ਦੀ ਮੌਜੂਦਾ ਪੰਚਾਇਤ ਦੇ ਸਾਹਮਣੇ ਹੋ ਰਿਹਾ ਸੀ ਪਰ ਕਿਸੇ ਨੇ ਵੀ ਉਸ ਦੀ ਮਦਦ ਨਹੀਂ ਕੀਤੀ। ਕਾਨੂੰਨ ਦੇ ਰਖਵਾਲਿਆਂ ਨੂੰ ਵੀ ਉਦੋਂ ਪਤਾ ਲੱਗਿਆ ਜਦੋਂ ਲੜਕੀ ਵਾਲੇ ਲੜਕੇ ਦੀ ਕੁੱਟਮਾਰ ਕਰ ਕੇ ਉਸ ਨੂੰ ਪੁਲਸ ਚੌਕੀ ਛੀਟਾਂਵਾਲਾ ’ਚ ਲੈ ਗਏ।
ਦੂਸਰੇ ਪਾਸੇ ਚੌਕੀ ਇੰਚਾਰਜ ਛੀਟਾਂਵਾਲਾ ਗੁਰਵੀਰ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਇਸ ਮਾਮਲੇ ਬਾਰੇ ਨਹੀਂ ਪਤਾ ਕਿ ਇਸ ਦੇ ਕੇਸ ਕਤਲ ਹੋਏ ਹਨ ਜਾਂ ਨਹੀਂ। ਸਾਨੂੰ ਸਿਰਫ ਲੜਾਈ-ਝਗੜੇ ਬਾਰੇ ਪਤਾ ਲੱਗਾ ਸੀ ਅਤੇ ਹੁਣ ਲਿਖਤੀ ਸਮਝੌਤਾ ਵੀ ਹੋ ਚੁੱਕਿਆ ਹੈ। ਪੀੜਤ ਲਵਪ੍ਰੀਤ ਸਿੰਘ, ਉਸ ਦੀ ਮਾਤਾ ਚਰਨਜੀਤ ਕੌਰ ਅਤੇ ਪਿਤਾ ਗੁਰਦੀਪ ਸਿੰਘ ਨੇ ਇਨਸਾਫ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਸਵੇਰੇ-ਸਵੇਰੇ ਪੰਜਾਬ 'ਚ ਹੋ ਗਿਆ ਵੱਡਾ ਐਨਕਾਊਂਟਰ ! ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਵੇਰੇ-ਸਵੇਰੇ ਪੰਜਾਬ 'ਚ ਹੋ ਗਿਆ ਵੱਡਾ ਐਨਕਾਊਂਟਰ ! ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
NEXT STORY